JALANDHAR WEATHER

ਹਰਪ੍ਰੀਤ ਸਿੰਘ ਸੂਦਨ ਪੰਚਾਇਤ ਚੋਣਾਂ ਲਈ ਜ਼ਿਲ੍ਹਾ ਅੰਮ੍ਰਿਤਸਰ ਵਾਸਤੇ ਚੋਣ ਅਬਜ਼ਰਵਰ ਨਿਯੁਕਤ

ਅੰਮ੍ਰਿਤਸਰ, 4 ਅਕਤੂਬਰ- ਪੰਜਾਬ ਰਾਜ ਚੋਣ ਕਮਿਸ਼ਨ ਨੇ ਆ ਰਹੀਆਂ ਪੰਚਾਇਤ ਚੋਣਾਂ ਨੂੰ ਧਿਆਨ ਵਿਚ ਰੱਖਦੇ ਹੋਏ ਸ੍ਰੀ ਹਰਪ੍ਰੀਤ ਸਿੰਘ ਸੂਦਨ ਆਈ. ਏ. ਐਸ. ਨੂੰ ਜ਼ਿਲ੍ਹਾ ਅੰਮ੍ਰਿਤਸਰ ਲਈ ਅਬਜ਼ਰਵਰ ਨਿਯੁਕਤ ਕੀਤਾ ਹੈ। ਦੱਸਣਯੋਗ ਹੈ ਕਿ ਸ੍ਰੀ ਸੂਦਨ ਇਸ ਤੋਂ ਪਹਿਲਾਂ ਅੰਮ੍ਰਿਤਸਰ ਵਿਚ ਬਤੌਰ ਡਿਪਟੀ ਕਮਿਸ਼ਨਰ ਵੀ ਸੇਵਾਵਾਂ ਨਿਭਾ ਚੁੱਕੇ ਹਨ। ਸ੍ਰੀ ਸੂਦਨ ਅੱਜ ਦੁਪਹਿਰ ਅੰਮ੍ਰਿਤਸਰ ਪਹੁੰਚ ਗਏ ਹਨ। ਵਧੀਕ ਡਿਪਟੀ ਕਮਿਸ਼ਨਰ ਵਿਕਾਸ ਸ੍ਰੀਮਤੀ ਪਰਮਜੀਤ ਕੌਰ ਨੇ ਇਹ ਜਾਣਕਾਰੀ ਦਿੰਦੇ ਦੱਸਿਆ ਕਿ ਪੰਚਾਇਤ ਚੋਣਾਂ ਸੰਬੰਧੀ ਜੇਕਰ ਕਿਸੇ ਵੀ ਜ਼ਿਲ੍ਹਾ ਵਾਸੀ ਦੀ ਕੋਈ ਸ਼ਿਕਾਇਤ ਜਾਂ ਸੁਝਾਅ ਹੋਵੇ ਉਹ ਸ੍ਰੀ ਸੂਦਨ ਨੂੰ ਪੀ. ਡਬਲਿਊ. ਡੀ. ਰੈਸਟ ਹਾਊਸ ਰਿਆਲਟੋ ਚੌਂਕ ਅੰਮ੍ਰਿਤਸਰ ਵਿਖੇ 5 ਅਕਤੂਬਰ ਤੋਂ 7 ਅਕਤੂਬਰ ਤੱਕ ਸਵੇਰੇ 11 ਵਜੇ ਤੋਂ ਦੁਪਹਿਰ 1 ਵਜੇ ਤੱਕ ਮਿਲ ਕੇ ਦੇ ਸਕਦਾ ਹੈ। ਇਸ ਤੋਂ ਇਲਾਵਾ ਉਨ੍ਹਾਂ ਦੇ ਫੋਨ ਨੰਬਰ 7973309177 ਉੱਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ