JALANDHAR WEATHER

ਜੰਮੂ ਕਸ਼ਮੀਰ: ਸੁਰੱਖਿਆ ਬਲਾਂ ਨੇ ਦੋ ਅੱਤਵਾਦੀ ਕੀਤੇ ਢੇਰ

ਸ੍ਰੀਨਗਰ, 5 ਅਕਤੂਬਰ- ਜੰਮੂ-ਕਸ਼ਮੀਰ ਦੇ ਕੁਪਵਾੜਾ ਜ਼ਿਲ੍ਹੇ ’ਚ ਸ਼ੁੱਕਰਵਾਰ ਨੂੰ ਅੱਤਵਾਦੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਮੁੱਠਭੇੜ ਸ਼ੁਰੂ ਹੋ ਗਈ ਸੀ। ਭਾਰਤੀ ਫੌਜ ਦੀ ਚਿਨਾਰ ਕੋਰ ਨੇ ਅੱਜ ਇਹ ਜਾਣਕਾਰੀ ਦਿੱਤੀ ਕਿ ਉਥੇ 3 ਤੋਂ 4 ਅੱਤਵਾਦੀਆਂ ਦੇ ਲੁਕੇ ਹੋਣ ਦੀ ਸੰਭਾਵਨਾ ਹੈ। ਫੌਜ ਨੇ ਐਕਸ ’ਤੇ ਦੱਸਿਆ ਕਿ ਕੁਪਵਾੜਾ ਦੇ ਗੋਗਲਧਰ ’ਚ ਅੱਤਵਾਦੀਆਂ ਦੇ ਲੁਕੇ ਹੋਣ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਫੌਜ ਅਤੇ ਪੁਲਿਸ ਨੇ ਸੰਯੁਕਤ ਤਲਾਸ਼ੀ ਮੁਹਿੰਮ ਚਲਾਈ। ਇਸ ਦੌਰਾਨ ਅੱਤਵਾਦੀਆਂ ਨੇ ਗੋਲੀਬਾਰੀ ਕੀਤੀ। ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ, ਜਿਸ ਦੌਰਾਨ ਸੁਰੱਖਿਆ ਬਲਾਂ ਨੇ ਦੋ ਅੱਤਵਾਦੀਆਂ ਨੂੰ ਢੇਰ ਕਰ ਦਿੱਤਾ ਤੇ ਇਲਾਕੇ ਵਿਚ ਤਲਾਸ਼ੀ ਮੁਹਿੰਮ ਚਲਾਈ ਜਾ ਰਹੀ ਹੈ। ਫਿਲਹਾਲ ਅਭਿਆਨ ਚੱਲ ਰਿਹਾ ਹੈ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ