ਮਹਾਰਾਸ਼ਟਰ : ਪੀ.ਐਮ. ਮੋਦੀ ਵਲੋਂ 32,800 ਕਰੋੜ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ
ਠਾਣੇ (ਮਹਾਰਾਸ਼ਟਰ), 5 ਅਕਤੂਬਰ-ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਠਾਣੇ ਵਿਚ 32,800 ਕਰੋੜ ਰੁਪਏ ਤੋਂ ਵੱਧ ਦੇ ਵੱਖ-ਵੱਖ ਪ੍ਰੋਜੈਕਟਾਂ ਦਾ ਉਦਘਾਟਨ ਕੀਤਾ ਅਤੇ ਨੀਂਹ ਪੱਥਰ ਰੱਖਿਆ। ਪ੍ਰਧਾਨ ਮੰਤਰੀ ਨੇ ਲਗਭਗ 14,120 ਕਰੋੜ ਰੁਪਏ ਦੀ ਮੁੰਬਈ ਮੈਟਰੋ ਲਾਈਨ- 3 ਦੇ ਬੀ.ਕੇ.ਸੀ. ਤੋਂ ਆਰੇ ਜੇ.ਵੀ.ਐਲ.ਆਰ. ਸੈਕਸ਼ਨ ਦਾ ਉਦਘਾਟਨ ਕੀਤਾ। ਪ੍ਰਧਾਨ ਮੰਤਰੀ ਨੇ ਲਗਭਗ 12,200 ਕਰੋੜ ਰੁਪਏ ਦੀ ਲਾਗਤ ਨਾਲ ਬਣਨ ਵਾਲੇ ਠਾਣੇ ਇੰਟੈਗਰਲ ਰਿੰਗ ਮੈਟਰੋ ਰੇਲ ਪ੍ਰੋਜੈਕਟ ਦਾ ਵੀ ਨੀਂਹ ਪੱਥਰ ਰੱਖਿਆ।