JALANDHAR WEATHER

ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਕੁਝ ਸਮੇਂ ਬਾਅਦ ਰਵਾਨਾ ਹੋਵੇਗਾ ਵਿਸ਼ਾਲ ਨਗਰ ਕੀਰਤਨ

 ਚੋਹਲਾ ਸਾਹਿਬ (ਤਰਨਤਾਰਨ), 7 ਸਤੰਬਰ (ਬਲਵਿੰਦਰ ਸਿੰਘ) - ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਸ੍ਰੀ ਅੰਮ੍ਰਿਤਸਰ ਵਲੋਂ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ 450 ਸਾਲਾ ਗੁਰਤਾ ਗੱਦੀ ਦਿਵਸ ਅਤੇ ਸ੍ਰੀ ਗੁਰੂ ਅਮਰਦਾਸ ਸਾਹਿਬ ਜੀ 450 ਸਾਲਾ ਜੋਤੀ ਜੋਤ ਦਿਵਸ ਦੇ ਸੰਬੰਧ ਵਿਚ ਇਕ ਵਿਸ਼ਾਲ ਨਗਰ ਕੀਰਤਨ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਆਰੰਭ ਕੀਤਾ ਜਾ ਰਿਹਾ ਹੈ, ਜੋ ਵੱਖ-ਵੱਖ ਪੜਾਵਾਂ ਤੋਂ ਹੁੰਦਾ ਹੋਇਆ ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪਿਤਾ ਪੁਰਖੀ ਨਗਰ ਗੁਰਦੁਆਰਾ ਡੇਹਰਾ ਸਾਹਿਬ ਤੋਂ ਹੋ ਕੇ ਵਾਇਆ ਕਸਬਾ ਫ਼ਤਹਿਬਾਦ ਤੋਂ ਹੋ ਕੇ ਸ਼ਾਮ ਨੂੰ ਗੁਰਦੁਆਰਾ ਬਾਉਲੀ ਸਾਹਿਬ ਸ੍ਰੀ ਗੋਇੰਦਵਾਲ ਸਾਹਿਬ ਵਿਖੇ ਸੰਪੰਨ ਹੋਵੇਗਾ। ਨਗਰ ਕੀਰਤਨ ਵਿਚ ਸ਼ਮੂਲੀਅਤ ਕਰਨ ਲਈ ਸੰਗਤਾਂ ਵਿਚ ਭਾਰੀ ਉਤਸ਼ਾਹ ਪਾਇਆ ਜਾ ਰਿਹਾ ਹੈ। ਆਸ ਪਾਸ ਦੇ ਪਿੰਡਾਂ ਤੋਂ ਵੱਡੀ ਗਿਣਤੀ ਵਿਚ ਸੰਗਤਾਂ ਦਾ ਇਸ ਨਗਰ ਵਿਚ ਪਹੁੰਚਣਾ ਸ਼ੁਰੂ ਹੋ ਚੁੱਕਾ ਹੈ ਅਤੇ ਲਗਭਗ ਇਕ ਘੰਟੇ ਤੋਂ ਬਾਅਦ ਇਹ ਨਗਰ ਕੀਰਤਨ ਇਥੋਂ ਗੁਰਦੁਆਰਾ ਪਾਤਸ਼ਾਹੀ ਪੰਜਵੀਂ ਚੋਹਲਾ ਸਾਹਿਬ ਤੋਂ ਰਵਾਨਾ ਹੋਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ