ਪੈਸੇ ਦੇ ਲੈਣ ਦੇਣ ਨੂੰ ਲੈ ਕੇ ਚੱਲੀ ਗੋਲੀ, ਦੋ ਫੱਟੜ
ਜੰਡਿਆਲਾ ਗੁਰੂ, 7 ਸਤੰਬਰ (ਪ੍ਰਮਿੰਦਰ ਸਿੰਘ ਜੋਸਨ) - ਜੰਡਿਆਲਾ ਗੁਰੂ ਇਲਾਕੇ ਵਿਚ ਗੋਲੀ ਚੱਲਣ ਦੀਆਂ, ਕਤਲੋਗਾਰਦ ਦੀਆਂ ਘਟਨਾਵਾਂ ਰੁਕਣ ਦਾ ਨਾਮ ਨਹੀਂ ਲੈ ਰਹੀਆਂ ਤੇ ਬੀਤੀ ਦੇਰ ਸ਼ਾਮ ਵੀ ਜੰਡਿਆਲਾ ਗੁਰੂ ਦੇ ਨੇੜਲੇ ਪਿੰਡ ਤਾਰਾਗੜ੍ਹ ਚ ਵੀ ਪੈਸੇ ਦੇ ਲੈਣ ਦੇਣ ਨੂੰ ਲੈ ਕੇ ਦੋਵਾਂ ਧਿਰਾਂ ਵਿਚਾਲੇ ਝਗੜਾ ਹੋ ਗਿਆ। ਦੋਵਾਂ ਧਿਰਾਂ ਨੇ ਆਪਣੇ ਆਪਣੇ ਬੰਦੇ ਬੁਲਾ ਲਏ ਅਤੇ ਇਕ ਧਿਰ ਨੇ ਦੂਸਰੀ ਧਿਰ 'ਤੇ ਗੋਲੀ ਵੀ ਚਲਾਈ ਅਤੇ ਇੱਟਾ ਰੋੜੇ ਵੀ ਖੂਬ ਚੱਲੇ, ਜਿਸ ਨਾਲ ਦੋ ਵਿਅਕਤੀਆਂ ਦੇ ਫੱਟੜ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।