ਰਾਹੁਲ ਗਾਂਧੀ ਖ਼ਿਲਾਫ਼ ਕੇਸ ਦਾਇਰ ਕਰਾਂਗਾ - ਆਰ.ਪੀ. ਸਿੰਘ
ਨਵੀਂ ਦਿੱਲੀ, 10 ਸਤੰਬਰ - ਕਾਂਗਰਸ ਦੇ ਸੰਸਦ ਮੈਂਬਰ ਰਾਹੁਲ ਗਾਂਧੀ ਵਲੋਂ ਸਿੱਖਾਂ ਬਾਰੇ ਦਿੱਤੇ ਬਿਆਨ 'ਤੇ ਭਾਜਪਾ ਦੇ ਰਾਸ਼ਟਰੀ ਬੁਲਾਰੇ ਆਰ.ਪੀ. ਸਿੰਘ ਨੇ ਕਿਹਾ, "...ਦਿੱਲੀ ਵਿਚ 3000 ਸਿੱਖਾਂ ਦਾ ਕਤਲੇਆਮ ਕੀਤਾ ਗਿਆ, ਉਨ੍ਹਾਂ ਦੀਆਂ ਪੱਗਾਂ ਉਤਾਰੀਆਂ ਗਈਆਂ, ਉਨ੍ਹਾਂ ਦੇ ਵਾਲ ਕੱਟੇ ਗਏ ਅਤੇ ਦਾੜ੍ਹੀ ਮੁੰਨ ਦਿੱਤੀ ਗਈ... ਉਹ (ਰਾਹੁਲ ਗਾਂਧੀ) ਇਹ ਨਹੀਂ ਕਹਿੰਦੇ ਕਿ ਇਹ ਉਦੋਂ ਹੋਇਆ ਜਦੋਂ ਉਹ (ਕਾਂਗਰਸ) ਸੱਤਾ ਵਿਚ ਸਨ। ...ਮੈਂ ਰਾਹੁਲ ਗਾਂਧੀ ਨੂੰ ਚੁਣੌਤੀ ਦਿੰਦਾ ਹਾਂ ਕਿ ਉਹ ਸਿੱਖਾਂ ਬਾਰੇ ਕੀ ਕਹਿ ਰਹੇ ਹਨ, ਉਸ ਨੂੰ ਭਾਰਤ ਵਿਚ ਦੁਹਰਾਉਣ - ਮੈਂ ਉਨ੍ਹਾਂ ਦੇ ਖ਼ਿਲਾਫ਼ ਕੇਸ ਦਾਇਰ ਕਰਾਂਗਾ...।