JALANDHAR WEATHER

ਪੰਜਾਬ ਸਰਕਾਰ ਦੀ ਕਰਜ਼ਾ ਹੱਦ ਵਧਾਉਣ ਦੀ ਮੰਗ ਕੇਂਦਰ ਕਰੇ ਨਾ ਮਨਜ਼ੂਰ- ਪਰਮਬੰਸ ਸਿੰਘ ਬੰਟੀ ਰੋਮਾਣਾ

ਚੰਡੀਗੜ੍ਹ, 10 ਸਤੰਬਰ- ਸ਼੍ਰੋਮਣੀ ਅਕਾਲੀ ਦਲ ਦੇ ਆਗੂ ਪਰਮਬੰਸ ਸਿੰਘ ਬੰਟੀ ਰੋਮਾਣਾ ਨੇ ਅੱਜ ਪੱਤਰਕਾਰਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਕਿ ਪੰਜਾਬ ਦੇ ਲੋਕਾਂ ’ਤੇ ਵੱਡੇ ਵੱਡੇ ਟੈਕਸ ਲਾਉਣ ਦੇ ਬਾਵਜੂਦ ਵੀ ਸੂਬਾ ਸਰਕਾਰ ਦੀ ਆਰਥਿਕ ਹਾਲਤ ਬੇਹੱਦ ਮਾੜੀ ਹੋਈ ਪਈ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਿਰ ਕਰਜ਼ੇ ਦੀ ਪੰਡ ਦਿਨੋਂ ਦਿਨ ਵਧਦੀ ਜਾ ਰਹੀ ਹੈ। ਉਨ੍ਹਾਂ ਅੱਗੇ ਕਿਹਾ ਕਿ ਆਮ ਆਦਮੀ ਪਾਰਟੀ ਨੇ ਹਮੇਸ਼ਾ ਇਹ ਕਿਹਾ ਕਿ ਅਕਾਲੀ ਦਲ ਦੀ ਸਰਕਾਰ ਸਮੇਂ ਪੰਜਾਬ ਸਿਰ ਕਰਜ਼ਾ ਵਧਿਆ ਹੈ ਪਰ ਅੱਜ ਸੱਚ ਸਭ ਦੇ ਸਾਹਮਣੇ ਹੈ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਸਮੇਂ ਹਰ ਵਰਗ ਲਈ ਕੰਮ ਕੀਤੇ ਗਏ। ਉਨ੍ਹਾਂ ਅੱਗੇ ਕਿਹਾ ਕਿ ਅਸੀਂ ਕੇਂਦਰ ਸਰਕਾਰ ਨੂੰ ਬੇਨਤੀ ਕਰਦੇ ਹਾਂ ਕਿ ਪੰਜਾਬ ਸਰਕਾਰ ਨੇ 10 ਹਜ਼ਾਰ ਕਰੋੜ ਰੁਪਏ ਦੀ ਕਰਜ਼ਾ ਹੱਦ ਵਧਾਉਣ ਦੀ ਮੰਗ ਕੀਤੀ ਹੈ, ਉਸ ਨੂੰ ਰੱਦ ਕੀਤਾ ਜਾਵੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ