JALANDHAR WEATHER

ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਕੀਤੀ ਮੁਲਾਕਾਤ

ਅਜਨਾਲਾ, 10 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਦੇ ਐਨ.ਆਰ.ਆਈ ਮਾਮਲੇ ਤੇ ਪ੍ਰਸ਼ਾਸਨਿਕ ਸੁਧਾਰ ਵਿਭਾਗ ਦੇ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਜੋ ਕਿ ਹਲਕਾ ਅਜਨਾਲਾ ਦੇ ਵਿਧਾਇਕ ਵੀ ਹਨ, ਵਲੋਂ ਅੱਜ ਕੇਂਦਰੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਨਾਲ ਮੁਲਾਕਾਤ ਕਰਕੇ ਅਜਨਾਲਾ-ਬੱਲੜ੍ਹਵਾਲ ਸਰਹੱਦੀ ਖੇਤਰ ਨੂੰ ਸ੍ਰੀ ਅੰਮ੍ਰਿਤਸਰ ਸਾਹਿਬ ਰੇਲ ਮਾਰਗ ਰਾਹੀਂ ਪੂਰੇ ਭਾਰਤ ਨਾਲ ਜੋੜਨ ਦਾ ਮੁੱਦਾ ਉਠਾਉਂਦਿਆਂ ਕੇਂਦਰੀ ਰੇਲ ਰਾਜ ਮੰਤਰੀ ਸ. ਰਵਨੀਤ ਸਿੰਘ ਬਿੱਟੂ ਨੂੰ ਵਡੇਰੇ ਜਨਤਕ ਹਿੱਤਾਂ ਨੂੰ ਮੁੱਖ ਰੱਖਦਿਆਂ ਇਸ ਖੇਤਰ ਨੂੰ ਸਮੁੱਚੇ ਭਾਰਤ ਦੇ ਰੇਲ ਨੈੱਟਵਰਕ ਨਾਲ ਜੋੜਨ ਦੀ ਅਪੀਲ ਕੀਤੀ ਹੈ। ਮੁਲਾਕਾਤ ਦੌਰਾਨ ਕੈਬਨਿਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਰਮਦਾਸ/ਆਰ.ਡੀ.ਐੱਸ. ਰੇਲਵੇ ਸਟੇਸ਼ਨ ਦਾ ਨਾਮ ਸ੍ਰੀ ਹਰਿਮੰਦਰ ਸਾਹਿਬ ਅੰਮ੍ਰਿਤਸਰ ਦੇ ਪਹਿਲੇ ਹੈੱਡ ਗ੍ਰੰਥੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਮ ’ਤੇ ਰੱਖਣ ਦੀ ਮੰਗ ਵੀ ਉਠਾਈ ਹੈ। ਉਨ੍ਹਾਂ ਕੇਂਦਰੀ ਮੰਤਰੀ ਰਵਨੀਤ ਸਿੰਘ ਬਿੱਟੂ ਨੂੰ ਰਮਦਾਸ ਸਟੇਸ਼ਨ ਨੂੰ ਮੁੜ ਉਸਾਰਨ ਦੀ ਅਪੀਲ ਵੀ ਕੀਤੀ ਹੈ। ‘ਅਜੀਤ’ ਨਾਲ ਫ਼ੋਨ ਤੇ ਗੱਲਬਾਤ ਕਰਦਿਆਂ ਕੁਲਦੀਪ ਸਿੰਘ ਧਾਲੀਵਾਲ ਨੇ ਦੱਸਿਆ ਕਿ ਇਸ ਖੇਤਰ ਦੀਆਂ ਬੁਨਿਆਦੀ ਲੋੜਾਂ ਦੀ ਪੂਰਤੀ ਲਈ ਰੇਲਵੇ ਲਿੰਕ ਸਥਾਪਿਤ ਕਰਨ ਦੀ ਰੇਲਵੇ ਰਾਜ ਮੰਤਰੀ ਰਵਨੀਤ ਸਿੰਘ ਬਿੱਟੂ ਕੋਲ ਪੁਰਜ਼ੋਰ ਮੰਗ ਰੱਖੀ ਹੈ ਜਿਸ ਨੂੰ ਕੇਂਦਰੀ ਰਾਜ ਰੇਲਵੇ ਰਾਜ ਮੰਤਰੀ ਨੇ ਹਾਂ ਪੱਖੀ ਹੁੰਗਾਰਾ ਦਿੱਤਾ। ਉਨ੍ਹਾਂ ਅੱਗੇ ਦੱਸਿਆ ਕਿ ਇਸ ਤੋਂ ਇਲਾਵਾ ਸ. ਰਵਨੀਤ ਸਿੰਘ ਬਿੱਟੂ ਨੇ ਰਮਦਾਸ ਰੇਲਵੇ ਸਟੇਸ਼ਨ ਵਿਖੇ ਸ੍ਰੀ ਦਰਬਾਰ ਸਾਹਿਬ ਦੇ ਪਹਿਲੇ ਹੈੱਡ ਗ੍ਰੰਥੀ ਬ੍ਰਹਮ ਗਿਆਨੀ ਬਾਬਾ ਬੁੱਢਾ ਸਾਹਿਬ ਜੀ ਦੇ ਨਾਮ ਉੱਤੇ ਸਟੇਸ਼ਨ ਦੀ ਨਵੀਂ ਇਮਾਰਤ ਬਣਾਉਣ ਦੀ ਮੰਗ ਨੂੰ ਪ੍ਰਵਾਨਗੀ ਦਿੱਤੀ ਹੈ ਅਤੇ ਭਰੋਸਾ ਦਿੱਤਾ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ