ਕੇਜਰੀਵਾਲ ਨੂੰ ਸਿਆਸਤ ਵਿਚ ਨਾ ਆਉਣ ਦੀ ਸਲਾਹ ਦਿੱਤੀ ਗਈ ਸੀ, ਪਰ ਉਨ੍ਹਾਂ ਨੇ ਨਹੀਂ ਸੁਣੀ-ਅੰਨਾ ਹਜ਼ਾਰੇ
ਨਵੀਂ ਦਿੱਲੀ,15 ਸਤੰਬਰ- ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਦੋ ਦਿਨਾਂ ਬਾਅਦ ਆਪਣੇ ਅਹੁਦੇ ਤੋਂ ਅਸਤੀਫ਼ਾ ਦੇਣ ਦਾ ਐਲਾਨ ਕਰ ਦਿੱਤਾ ਹੈ। ਇਸ ਦੌਰਾਨ ਸਮਾਜ ਸੇਵੀ ਅੰਨਾ ਹਜ਼ਾਰੇ ਨੇ ਕਿਹਾ ਕਿ ਉਨ੍ਹਾਂ ਨੇ ਕਾਫੀ ਸਮਾਂ ਪਹਿਲਾਂ ਉਨ੍ਹਾਂ ਨੂੰ ਰਾਜਨੀਤੀ 'ਚ ਨਾ ਆਉਣ ਦੀ ਸਲਾਹ ਦਿੱਤੀ ਸੀ ਪਰ ਕੇਜਰੀਵਾਲ ਨੇ ਉਨ੍ਹਾਂ ਦੀ ਗੱਲ ਨਹੀਂ ਸੁਣੀ। ਲੋਕਪਾਲ ਲਈ ਦਿੱਲੀ ਦੇ ਰਾਮਲੀਲਾ ਮੈਦਾਨ 'ਚ ਕੇਜਰੀਵਾਲ ਨਾਲ ਅੰਦੋਲਨ ਦੀ ਅਗਵਾਈ ਕਰ ਚੁੱਕੇ ਅੰਨਾ ਹਜ਼ਾਰੇ ਨੇ ਕਿਹਾ, ''ਮੈਂ ਪਹਿਲਾਂ ਹੀ ਕੇਜਰੀਵਾਲ ਨੂੰ ਕਿਹਾ ਸੀ ਕਿ ਉਹ ਰਾਜਨੀਤੀ 'ਚ ਨਾ ਜਾਣ।ਮੈਂ ਕੇਜਰੀਵਾਲ ਨੂੰ ਕਈ ਵਾਰ ਸਮਝਾਇਆ ਸੀ ਕਿ ਸਮਾਜ ਸੇਵਾ 'ਚ ਹੀ ਸੁੱਖ ਹੈ, ਪਰ ਅਜਿਹਾ ਨਹੀਂ ਹੋਇਆ। ਮੈਂ ਪਹਿਲਾਂ ਹੀ ਕਹਿ ਰਿਹਾ ਸੀ ਕਿ ਅਰਵਿੰਦ ਕੇਜਰੀਵਾਲ ਨੂੰ ਰਾਜਨੀਤੀ ਵਿਚ ਨਹੀਂ ਆਉਣਾ ਚਾਹੀਦਾ ਸੀ, ਪਰ ਉਨ੍ਹਾਂ ਨੇ ਮੇਰੀ ਗੱਲ ਨਹੀਂ ਸੁਣੀ।