ਜਲੰਧਰ ਕਮਿਸ਼ਨਰੇਟ ਪੁਲਿਸ ਨੇ 10 ਕਿੱਲੋ ਹੈਰੋਇਨ ਸਮੇਤ 4 ਵਿਅਕਤੀ ਕੀਤੇ ਕਾਬੂ
ਚੰਡੀਗੜ੍ਹ, 16 ਸਤੰਬਰ- ਸਰਹੱਦ ਪਾਰ ਨਸ਼ੀਲੇ ਪਦਾਰਥਾਂ ਦੇ ਨੈਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਦਾ ਪਰਦਾਫਾਸ਼ ਕਰਦਿਆਂ 10 ਕਿੱਲੋ ਹੈਰੋਇਨ ਬਰਾਮਦ ਕਰ ਚਾਰ ਵਿਅਕਤੀਆਂ ਨੂੰ ਗਿ੍ਫ਼ਤਾਰ ਕੀਤਾ ਹੈ। ਇਹ ਜਾਣਕਾਰੀ ਡੀ.ਜੀ.ਪੀ. ਪੰਜਾਬ ਵਲੋਂ ਸਾਂਝੀ ਕੀਤੀ ਗਈ। ਉਨ੍ਹਾਂ ਸ਼ੋਸ਼ਲ ਮੀਡੀਆ ਅਕਾਊਂਟ ’ਤੇ ਲਿਖਿਆ ਕਿ ਡਰੋਨ ਦੀ ਵਰਤੋਂ ਪਾਕਿਸਤਾਨ ਤੋਂ ਨਸ਼ਿਆਂ ਦੀ ਤਸਕਰੀ ਲਈ ਕੀਤੀ ਜਾਂਦੀ ਸੀ। ਮੁਲਜ਼ਮਾਂ ਦਾ ਸੰਬੰਧ ਪਾਕਿਸਤਾਨ ਸਥਿਤ ਤਸਕਰਾਂ ਨਾਲ ਸੀ। ਇਸ ਤੋਂ ਪਹਿਲਾਂ ਇਕ ਵਿਅਕਤੀ 1 ਕਿਲੋ ਹੈਰੋਇਨ ਅਤੇ 4 ਲੱਖ ਰੁਪਏ ਦੀ ਡਰੱਗ ਮਨੀ ਸਮੇਤ ਫੜਿਆ ਗਿਆ ਸੀ।