ਨਸ਼ੇ ਦਾ ਟੀਕਾ ਲਗਾਉਣ ਨਾਲ ਨੌਜਵਾਨ ਦੀ ਮੌਤ
ਮੱਲਾਂਵਾਲਾ 18 ਸਤੰਬਰ (ਬਲਬੀਰ ਸਿੰਘ ਜੋਸਨ)- ਪੁਲਿਸ ਥਾਣਾ ਮੱਲਾਵਾਲਾ ਦੇ ਨਜ਼ਦੀਕੀ ਪਿੰਡ ਆਲੇਵਾਲਾ ਵਿਖੇ ਇਕ ਨੌਜਵਾਨ ਵਲੋਂ ਨਸ਼ੇ ਦੀ ਵੱਧ ਮਾਤਰਾ ਦਾ ਟੀਕਾ ਲਗਾਉਣ ਨਾਲ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ। ਮਿਲੀ ਜਾਣਕਾਰੀ ਅਨੁਸਾਰ ਗੁਰਸੇਵਕ ਸਿੰਘ ਵਾਸੀ ਆਲੇ ਵਾਲਾ ਨੇ ਦੱਸਿਆ ਕਿ ਮੇਰੇ ਲੜਕੇ ਗੁਰਜੀਤ ਸਿੰਘ (22) ਨੂੰ ਪਿੰਡ ਦੇ ਹੀ ਕੁਝ ਨਸ਼ਾ ਵੇਚਣ ਵਾਲੇ ਲੋਕਾਂ ਨੇ ਨਸ਼ੇ ਤੇ ਲਗਾਇਆ, ਜਿਸ ਕਾਰਨ ਮੇਰਾ ਲੜਕਾ ਨਸ਼ਾ ਕਰਨ ਦਾ ਆਦੀ ਹੋ ਗਿਆ। ਅੱਜ ਮੇਰੇ ਲੜਕੇ ਗੁਰਜੀਤ ਸਿੰਘ ਦੀ ਨਸ਼ੇ ਦਾ ਟੀਕਾ ਲਗਾਉਣ ਕਾਰਨ ਮੌਤ ਹੋ ਗਈ ਹੈ, ਜਿਸ ਦੀ ਲਾਸ਼ ਖ਼ੇਤਾਂ ਵਿਚੋਂ ਮਿਲੀ ਹੈ। ਗੁਰਸੇਵਕ ਸਿੰਘ ਨੇ ਪਿੰਡ ਆਲੇਵਾਲਾ ਦੇ ਕੁਝ ਨਸ਼ੇ ਦਾ ਕਾਰੋਬਾਰ ਕਰਨ ਵਾਲੇ ਲੋਕਾਂ ’ਤੇ ਪੁਲਿਸ ਨਾਲ ਮਿਲੀ ਭੁਗਤ ਕਰਕੇ ਨਸ਼ਾ ਵੇਚਣ ਦੇ ਦੋਸ਼ ਲਗਾਏ ਹਨ।