JALANDHAR WEATHER

ਫ਼ਿਲਮ ‘ਐਮਰਜੈਂਸੀ’ ਨੂੰ ਲੈ ਕੇ ਚੰਡੀਗੜ੍ਹ ਦੀ ਅਦਾਲਤ ਨੇ ਕੰਗਨਾ ਰਣੌਤ ਨੂੰ ਨੋਟਿਸ ਕੀਤਾ ਜਾਰੀ

ਚੰਡੀਗੜ੍ਹ, 18 ਸਤੰਬਰ- ਇਥੋਂ ਦੀ ਇਕ ਅਦਾਲਤ ਨੇ ਭਾਜਪਾ ਸੰਸਦ ਮੈਂਬਰ ਅਤੇ ਅਦਾਕਾਰਾ ਕੰਗਨਾ ਰਣੌਤ ਅਤੇ ਹੋਰਾਂ ਨੂੰ ਆਪਣੀ ਆਉਣ ਵਾਲੀ ਫ਼ਿਲਮ ‘ਐਮਰਜੈਂਸੀ’ ਵਿਚ ਸਿੱਖਾਂ ਦੇ ਅਕਸ ਨੂੰ ਖ਼ਰਾਬ ਕਰਨ ਦੇ ਦੋਸ਼ ਵਿਚ ਇਕ ਸ਼ਿਕਾਇਤ ’ਤੇ ਨੋਟਿਸ ਜਾਰੀ ਕੀਤਾ ਹੈ। ਇਹ ਨੋਟਿਸ ਚੰਡੀਗੜ੍ਹ ਦੀ ਜ਼ਿਲ੍ਹਾ ਅਦਾਲਤ ਨੇ ਬੀਤੇ ਦਿਨ ਐਡਵੋਕੇਟ ਰਵਿੰਦਰ ਸਿੰਘ ਬੱਸੀ, ਜੋ ਕਿ ਐਨ.ਜੀ.ਓ. ਲਾਇਰਜ਼ ਫ਼ਾਰ ਹਿਊਮੈਨਿਟੀ ਦੇ ਪ੍ਰਧਾਨ ਵੀ ਹਨ, ਵਲੋਂ ਦਾਇਰ ਪਟੀਸ਼ਨ ’ਤੇ ਜਾਰੀ ਕੀਤੇ ਗਏ ਹਨ। ਜਵਾਬ ਦੇਣ ਵਾਲਿਆਂ ਨੂੰ 5 ਦਸੰਬਰ ਤੱਕ ਆਪਣੇ ਜਵਾਬ ਦਾਖ਼ਲ ਕਰਨ ਲਈ ਕਿਹਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ