JALANDHAR WEATHER

ਹਰਿਆਣਾ ਚੋਣਾਂ: ਕਾਂਗਰਸ ਨੇ ਮੈਨੀਫੈਸਟੋ ਕੀਤਾ ਜਾਰੀ

ਨਵੀਂ ਦਿੱਲੀ, 18 ਸਤੰਬਰ- ਅੱਜ ਹਰਿਆਣਾ ਚੋਣਾਂ ਲਈ ਆਲ ਇੰਡੀਆ ਕਾਂਗਰਸ ਕਮੇਟੀ ਵਲੋਂ ਆਪਣਾ ਮੈਨੀਫੈਸਟੋ ਜਾਰੀ ਕਰ ਦਿੱਤਾ ਗਿਆ। ਇਸ ਵਿਚ ਉਨ੍ਹਾਂ ਨੇ ਹਰਿਆਣਾ ਲਈ 7 ਗਾਰੰਟੀਆਂ ਦਾ ਜ਼ਿਕਰ ਕੀਤਾ ਹੈ। ਆਪਣੇ ਮੈਨੀਫੈਸਟੋ ਵਿਚ ਕਾਂਗਰਸ ਪਾਰਟੀ ਨੇ ਕਿਹਾ ਕਿ ਹਰਿਆਣਾ ਵਿਚ 2 ਲੱਖ ਸਰਕਾਰੀ ਨੌਕਰੀਆਂ ਦਿੱਦੀਆਂ ਜਾਣਗੀਆਂ। ਇਸ ਦੇ ਨਾਲ ਹੀ ਬੁਢਾਪਾ ਤੇ ਵਿਧਵਾ ਪੈਨਸ਼ਨ ਨੂੰ ਵੀ ਵਧਾ ਕੇ 6000 ਰੁਪਏ ਪ੍ਰਤੀ ਮਹੀਨਾ ਕੀਤਾ ਜਾਵੇਗਾ। ਉਨ੍ਹਾਂ ਰਾਜ ਵਿਚ ਹਰ ਪਰਿਵਾਰ ਨੂੰ 300 ਯੂਨਿਟ ਮੁਫ਼ਤ ਬਿਜਲੀ ਦੀ ਗਰੰਟੀ ਦਿੱਤੀ ਹੈ ਤੇ ਕਿਹਾ ਕਿ 25 ਲੱਖ ਰੁਪਏ ਤੱਕ ਦਾ ਇਲਾਜ ਮੁਫ਼ਤ ਕੀਤਾ ਜਾਵੇਗੀ। ਮੈਨੀਫੈਸਟੋ ਵਿਚ ਉਨ੍ਹਾਂ ਕਿਸਾਨਾਂ ਨੂੰ ਐਮ.ਐਸ.ਪੀ. ਦੀ ਗਰੰਟੀ ਵੀ ਦਿੱਤੀ ਹੈ। ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਕਿਸਾਨਾਂ ਨੂੰ ਖ਼ਰਾਬ ਫ਼ਸਲ ’ਤੇ ਤੁਰੰਤ ਮੁਆਵਜ਼ਾ ਦਿੱਤਾ ਜਾਵੇਗਾ।

 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ