ਸੁਲਤਾਨਪੁਰ ਲੋਧੀ ਇਲਾਕੇ ਚ ਝੱਖੜ ਅਤੇ ਮੀਂਹ ਨਾਲ ਧਰਤੀ 'ਤੇ ਵਿਛੀ ਝੋਨੇ ਦੀ ਫ਼ਸਲ
ਸੁਲਤਾਨਪੁਰ ਲੋਧੀ, 6 ਅਕਤੂਬਰ (ਥਿੰਦ) - ਸੁਲਤਾਨਪੁਰ ਲੋਧੀ ਅਤੇ ਇਸ ਦੇ ਆਸ ਪਾਸ ਇਲਾਕਿਆਂ ਵਿਚ ਬੀਤੀ ਰਾਤ ਆਏ ਤੇਜ਼ ਝੱਖੜ ਤੇ ਮੀਂਹ ਨੇ ਝੋਨੇ ਅਤੇ ਬਾਸਮਤੀ ਦੀ ਫ਼ਸਲ ਨੂੰ ਧਰਤੀ ਤੇ ਵਿਛਾ ਦਿੱਤਾ ਹੈ, ਜਿਸ ਨਾਲ ਇਸ ਦੀ ਕਟਾਈ ਕਰਨੀਂ ਔਖੀ ਹੋ ਜਾਵੇਗੀ। ਕਿਸਾਨਾਂ ਨੇ ਦੱਸਿਆ ਕਿ ਝੋਨੇ ਦੀਆਂ ਹਾਈਬ੍ਰਿਡ ਕਿਸਮਾਂ ਤਾਂ ਪੂਰੀ ਤਰ੍ਹਾਂ ਧਰਤੀ 'ਤੇ ਵਿਛ ਗਈਆਂ ਹਨ। ਝੋਨੇ ਦੀ ਕਟਾਈ ਪਛੜਨ ਨਾਲ ਸਬਜ਼ੀਆਂ ਦੀ ਬਿਜਾਈ ਵੀ ਪ੍ਰਭਾਵਿਤ ਹੋਵੇਗੀ।