ਕਾਰ ਵਲੋਂ ਟੱਕਰ ਮਾਰਨ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ
ਭਵਾਨੀਗੜ੍ਹ, 6 ਅਕਤੂਬਰ (ਲਖਵਿੰਦਰ ਪਾਲ ਗਰਗ)-ਬੀਤੇ ਦਿਨੀਂ ਸਥਾਨਕ ਸ਼ਹਿਰ ਤੋਂ ਨਾਭਾ ਨੂੰ ਜਾਂਦੀ ਸੜਕ ’ਤੇ ਪਿੰਡ ਮਾਝੀ ਦੇ ਇਕ ਪੈਟਰੋਲ ਪੰਪ ਕੋਲ ਇਕ ਕਾਰ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ ਮਾਰ ਦੇਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋਣ ਦਾ ਸਮਾਚਾਰ ਮਿਲਿਆ ਹੈ।