JALANDHAR WEATHER

ਚੋਣ ਰਿਹਰਸਲ ਡਿਊਟੀ ਮੌਕੇ ਗੈਰ-ਹਾਜ਼ਰ ਰਹਿਣ ਵਾਲਿਆਂ ਖ਼ਿਲਾਫ਼ ਜਾਰੀ ਹੋਏ ਕਾਰਨ ਦੱਸੋ ਨੋਟਿਸ

ਨਵਾਂਸ਼ਹਿਰ, 6 ਅਕਤੂਬਰ (ਹਰਿੰਦਰ ਸਿੰਘ)-ਡਿਪਟੀ ਕਮਿਸ਼ਨਰ ਸ਼ਹੀਦ ਭਗਤ ਸਿੰਘ ਨਗਰ-ਕਮ-ਜ਼ਿਲ੍ਹਾ ਚੋਣ ਅਫਸਰ ਵਲੋਂ ਪੰਚਾਇਤੀ ਚੋਣਾਂ ਦੌਰਾਨ ਪ੍ਰਜ਼ਾਈਡਿੰਗ ਅਤੇ ਪੋਲਿੰਗ ਸਟਾਫ ਦੀਆਂ ਡਿਊਟੀਆਂ ਵਿਚ ਗੈਰ-ਹਾਜ਼ਰ ਰਹਿਣ ਵਾਲੇ 115 ਕਰਮਚਾਰੀਆਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਗਿਆ ਹੈ। ਡਿਪਟੀ ਕਮਿਸ਼ਨਰ ਆਈ. ਏ.ਐਸ. ਰਾਜੇਸ਼ ਧੀਮਾਨ ਨੇ ਕਿਹਾ ਕਿ ਗੈਰ-ਹਾਜ਼ਰ ਕਰਮਚਾਰੀ ਸਵੇਰੇ 10 ਵਜੇ ਤੱਕ ਆਪਣਾ ਲਿਖਤੀ ਸਪੱਸ਼ਟੀਕਰਨ ਉਨ੍ਹਾਂ ਦੇ ਦਫਤਰ ਵਿਖੇ ਨਿੱਜੀ ਤੌਰ ਉਤੇ ਪੇਸ਼ ਹੋ ਕੇ ਪੁੱਜਦਾ ਕਰਨ। ਅਣਗਹਿਲੀ ਦੀ ਸੂਰਤ ਵਿਚ ਚੋਣ ਡਿਊਟੀ ਦੀ ਉਲੰਘਣਾ ਕਰਨ ਵਾਲੇ ਖ਼ਿਲਾਫ਼ ਪੰਜਾਬ ਚੋਣ ਕਮਿਸ਼ਨ ਦੇ ਐਕਟ 1994 ਤਹਿਤ ਬਣਦੀ ਕਾਰਵਾਈ ਕੀਤੀ ਜਾਵੇਗੀ। 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ