ਜਲਦ ਸ਼ੁਰੂ ਕੀਤੀਆਂ ਜਾਣਗੀਆਂ ਯੂ. ਟਿਊਬ ਚੈਨਲ ਦੀਆਂ ਸੇਵਾਵਾਂ- ਸੁਪਰੀਮ ਕੋਰਟ
ਨਵੀਂ ਦਿੱਲੀ, 20 ਸਤੰਬਰ- ਸੁਪਰੀਮ ਕੋਰਟ ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਯੂ.ਟਿਊਬ ਚੈਨਲ ਨੂੰ ਹੈਕ ਕਰਨ ਤੋਂ ਬਾਅਦ ਚੈਨਲ ਨੂੰ ਬੰਦ ਕਰ ਦਿੱਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸਾਰੇ ਸੰਬੰਧਿਤਾਂ ਨੂੰ ਸੂਚਿਤ ਕੀਤਾ ਜਾਂਦਾ ਹੈ ਕਿ ਸੁਪਰੀਮ ਕੋਰਟ ਆਫ਼ ਇੰਡੀਆ ਦੇ ਯੂ.ਟਿਊਬ ਚੈਨਲ ਨੂੰ ਬੰਦ ਕਰ ਦਿੱਤਾ ਗਿਆ ਹੈ। ਸੁਪਰੀਮ ਕੋਰਟ ਆਫ਼ ਇੰਡੀਆ ਦੇ ਯੂ.ਟਿਊਬ ਚੈਨਲ ’ਤੇ ਸੇਵਾਵਾਂ ਜਲਦੀ ਹੀ ਮੁੜ ਸ਼ੁਰੂ ਹੋ ਜਾਣਗੀਆਂ।