JALANDHAR WEATHER

ਪੰਜਾਬ ਪੁਲਿਸ ਨੇ ਜੱਗਾ ਧੂਰਕੋਟ ਗੈਂਗ ਦੇ ਸੱਤ ਮੈਂਬਰ ਕੀਤੇ ਕਾਬੂ

ਚੰਡੀਗੜ੍ਹ, 7 ਅਕਤੂਬਰ- ਪੰਜਾਬ ਪੁਲਿਸ ਨੇ ਗੈਂਗਸਟਰ ਲਾਰੈਂਸ ਬਿਸ਼ਨੋਈ ਨਾਲ ਜੁੜੇ ਜੱਗਾ ਧੂਰਕੋਟ ਗੈਂਗ ਦੇ ਸੱਤ ਮੈਂਬਰਾਂ ਨੂੰ ਹਥਿਆਰਾਂ ਸਮੇਤ ਗ੍ਰਿਫ਼ਤਾਰ ਕੀਤਾ ਹੈ। ਇਸ ਨੂੰ ਵਿਦੇਸ਼ੀ ਮੂਲ ਦੇ ਹੈਂਡਲਰ ਜੱਗਾ ਧੂਰਕੋਟ ਵਲੋਂ ਚਲਾਇਆ ਜਾ ਰਿਹਾ ਸੀ। ਮੁਲਜ਼ਮਾਂ ਕੋਲੋਂ 32 ਬੋਰ ਦੇ ਪੰਜ ਪਿਸਤੌਲ ਅਤੇ ਅੱਠ ਕਾਰਤੂਸ ਅਤੇ ਮੈਗਜ਼ੀਨ ਬਰਾਮਦ ਹੋਏ ਹਨ। ਇਸ ਸੰਬੰਧੀ ਜਾਣਕਾਰੀ ਪੰਜਾਬ ਦੇ ਡੀ.ਜੀ.ਪੀ. ਗੌਰਵ ਯਾਦਵ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪੋਸਟ ਕਰਕੇ ਸਾਂਝੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਮੋਗਾ ਪੁਲਿਸ ਨੇ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੰਜਾਬ ਪੁਲਿਸ ਅਨੁਸਾਰ ਇਹ ਗਰੋਹ ਸੂਬੇ ਵਿਚ ਲੁੱਟਾਂ-ਖੋਹਾਂ ਦੀ ਯੋਜਨਾ ਬਣਾ ਕੇ ਲੋਕਾਂ ਤੋਂ ਪੈਸੇ ਵਸੂਲਦਾ ਸੀ। ਇਸ ਦੇ ਨਾਲ ਹੀ ਪੁਲਿਸ ਹੁਣ ਇਸ ਗਰੋਹ ਵਿਚ ਸ਼ਾਮਿਲ ਹੋਰ ਮੈਂਬਰਾਂ ਦੀ ਵੀ ਜਾਂਚ ਵਿਚ ਜੁਟੀ ਹੋਈ ਹੈ। ਇਹ ਵੀ ਪਤਾ ਲਗਾਇਆ ਜਾ ਰਿਹਾ ਹੈ ਕਿ ਗਰੋਹ ਦੇ ਮੈਂਬਰਾਂ ਵਲੋਂ ਹੁਣ ਤੱਕ ਕਿੰਨੇ ਲੋਕਾਂ ਨੂੰ ਹਥਿਆਰ ਮੁਹੱਈਆ ਕਰਵਾਏ ਗਏ ਹਨ। ਇਸ ਤੋਂ ਪਹਿਲਾਂ ਮੁਹਾਲੀ, ਖੰਨਾ, ਰੋਪੜ ਅਤੇ ਲੁਧਿਆਣਾ ਪੁਲਿਸ ਵਲੋਂ ਵੀ ਅਜਿਹੇ ਗਰੋਹ ਫੜੇ ਜਾ ਚੁੱਕੇ ਹਨ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ