ਮਸ਼ਹੂਰ ਭਜਨ ਗਾਇਕ ਕਨ੍ਹਈਆ ਮਿੱਤਲ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਸਕਦੇ
ਨਵੀ ਦਿੱਲੀ ,8 ਸਤੰਬਰ - ਮਸ਼ਹੂਰ ਭਜਨ ਗਾਇਕ ਕਨ੍ਹਈਆ ਮਿੱਤਲ ਬਾਰੇ ਖ਼ਬਰਾਂ ਹਨ ਕਿ ਉਹ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਸਕਦੇ ਹਨ। ਕਨ੍ਹਈਆ ਮਿੱਤਲ ਜੋ 'ਰਾਮ ਕੋ ਲਾਏ ਹੈਂ ਹਮ ਉਨਕੋ ਲਾਏਂਗੇ 'ਗੀਤ ਗਾਉਣ ਲਈ ਕਾਫੀ ਮਸ਼ਹੂਰ ਹੋਇਆ ਸੀ। ਉਨ੍ਹਾਂ ਨੇ ਯੂ.ਪੀ. ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਤੋਂ ਲੈ ਕੇ ਪ੍ਰਧਾਨ ਮੰਤਰੀ ਮੋਦੀ ਤੱਕ ਸਾਰਿਆਂ ਦੀ ਤਾਰੀਫ਼ ਕੀਤੀ ਹੈ, ਪਰ ਹੁਣ ਉਨ੍ਹਾਂ ਬਾਰੇ ਖ਼ਬਰਾਂ ਆ ਰਹੀਆਂ ਹਨ ਕਿ ਉਹ ਕਾਂਗਰਸ ਵਿਚ ਸ਼ਾਮਿਲ ਹੋ ਸਕਦੇ ਹਨ।