ਗੁਜਰਾਤ ਹਾਦਸਾ: ਮਿ੍ਤਕ ਦੇ ਪਰਿਵਾਰ ਨੂੰ ਦਿੱਤੀ ਜਾਵੇਗੀ 2 ਲੱਖ ਰੁਪਏ ਐਕਸ ਗ੍ਰੇਸ਼ੀਆ ਮਦਦ
ਨਵੀਂ ਦਿੱਲੀ, 14 ਸਤੰਬਰ- ਪ੍ਰਧਾਨ ਮੰਤਰੀ ਦਫ਼ਤਰ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਪ੍ਰਧਾਨ ਮੰਤਰੀ ਮੋਦੀ ਨੇ ਗੁਜਰਾਤ ਦੇ ਦੇਹਗਾਮ ਵਿਚ ਡੁੱਬਣ ਦੀ ਘਟਨਾ ਵਿਚ ਹਰੇਕ ਮਿ੍ਰਤਕ ਦੇ ਪਰਿਵਾਰ ਨੂੰ ਪ੍ਰਧਾਨ ਮੰਤਰੀ ਰਾਹਤ ਕੋਸ਼ ਫ਼ੰਡ ਵਿਚੋਂ 2 ਲੱਖ ਰੁਪਏ ਦੀ ਐਕਸ-ਗ੍ਰੇਸ਼ੀਆ ਰਕਮ ਦੇਣ ਦਾ ਐਲਾਨ ਕੀਤਾ ਹੈ। ਇਸ ਦੇ ਨਾਲ ਹੀ ਉਨ੍ਹਾਂ ਜ਼ਖ਼ਮੀਆਂ ਲਈ 50,000 ਰੁਪਏ ਵੀ ਐਲਾਨੇ ਹਨ।