ਪੰਜਾਬੀ ਯੂਨੀਵਰਸਿਟੀ ਵਿਖੇ ਵਿਦਿਆਰਥੀ ਨੇ ਕੀਤੀ ਖ਼ੁਦਕੁਸ਼ੀ
ਪਟਿਆਲਾ, 14 ਸਤੰਬਰ (ਕੁਲਵੀਰ ਸਿੰਘ ਧਾਲੀਵਾਲ)- ਪੰਜਾਬੀ ਯੂਨੀਵਰਸਿਟੀ ਵਿਖੇ ਇਕ ਵਿਦਿਆਰਥੀ ਵਲੋਂ ਗੱਲ ਫਾਹਾ ਲੈ ਕੇ ਖੁਦਕੁਸ਼ੀ ਕੀਤੇ ਜਾਣ ਦੀ ਮੰਦਭਾਗੀ ਘਟਨਾ ਵਾਪਰੀ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਮ੍ਰਿਤਕ ਦਾ ਨਾਮ ਸ਼ੁਭਮ ਕੁਮਾਰ ਹੈ, ਜੋ ਪੰਜਾਬੀ ਯੂਨੀਵਰਸਿਟੀ ਦੇ ਬੰਦਾ ਸਿੰਘ ਬਹਾਦਰ ਹੋਸਟਲ ਵਿਚ ਰਹਿੰਦਾ ਸੀ ਅਤੇ ਇਸ ਹੋਸਟਲ ਦੇ ਕਮਰੇ ਵਿਚ ਹੀ ਉਸ ਨੇ ਗਲ ਫਾਹਾ ਲਿਆ। ਵਿਦਿਆਰਥੀ ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਹਮੀਰਪੁਰ ਦਾ ਰਹਿਣ ਵਾਲਾ ਸੀ ਅਤੇ ਪੰਜਾਬੀ ਯੂਨੀਵਰਸਿਟੀ ਵਿਖੇ ਉਹ ਹੋਸਟਲ ਦੇ ਏ ਬਲਾਕ ਵਿਚ ਛੇਵੀਂ ਮੰਜ਼ਿਲ ’ਤੇ ਰਹਿੰਦਾ ਸੀ। ਮਿ੍ਰਤਕ ਸ਼ੁਭਮ ਕੁਮਾਰ ਬੀ. ਫਾਰਮੈਸੀ ਦੇ ਪਹਿਲੇ ਸਾਲ ਦਾ ਵਿਦਿਆਰਥੀ ਸੀ।
;
;
;
;
;
;
;