JALANDHAR WEATHER

ਨਵੀਂ ਦਿੱਲੀ : ਵਿਅਕਤੀ ਦੀ ਹੱਤਿਆ ਦੇ ਮਾਮਲੇ 'ਚ 5 ਦੋਸ਼ੀ ਗ੍ਰਿਫਤਾਰ

ਨਵੀਂ ਦਿੱਲੀ, 14 ਸਤੰਬਰ-ਦਿੱਲੀ ਪੁਲਿਸ ਦੇ ਸਪੈਸ਼ਲ ਸੈੱਲ ਨੇ ਜੀ.ਕੇ. (ਗ੍ਰੇਟਰ ਕੈਲਾਸ਼) ਦੇ ਈ-ਬਲਾਕ ਵਿਚ ਨਾਦਿਰ ਸ਼ਾਹ ਨਾਮ ਦੇ ਵਿਅਕਤੀ ਦੀ ਹੱਤਿਆ ਦੇ ਮਾਮਲੇ ਵਿਚ 5 ਦੋਸ਼ੀਆਂ ਨੂੰ ਗ੍ਰਿਫਤਾਰ ਕੀਤਾ ਹੈ। ਪੁਲਿਸ ਨੇ ਇਨ੍ਹਾਂ ਸਾਰਿਆਂ ਨੂੰ ਅਦਾਲਤ ਵਿਚ ਪੇਸ਼ ਕੀਤਾ ਜਿਥੋਂ ਸੈੱਲ ਦੀ ਟੀਮ ਨੇ ਇਨ੍ਹਾਂ ਸਾਰਿਆਂ ਦਾ 10 ਦਿਨ ਦਾ ਰਿਮਾਂਡ ਹਾਸਲ ਕੀਤਾ। ਮੁੱਖ ਸ਼ੂਟਰ ਅਜੇ ਪੁਲਿਸ ਦੀ ਗ੍ਰਿਫ਼ਤ ਤੋਂ ਬਾਹਰ ਹੈ। ਪੁਲਿਸ ਅਨੁਸਾਰ ਇਨ੍ਹਾਂ ਸਾਰਿਆਂ ਤੋਂ ਪੁੱਛਗਿੱਛ ਕਰਕੇ ਨਾ ਸਿਰਫ਼ ਮੁੱਖ ਸ਼ੂਟਰ ਦੀ ਭਾਲ ਕੀਤੀ ਜਾਵੇਗੀ ਸਗੋਂ ਇਹ ਵੀ ਪਤਾ ਲਗਾਇਆ ਜਾਵੇਗਾ ਕਿ ਇਸ ਕਤਲ ਵਿਚ ਹੋਰ ਕੌਣ-ਕੌਣ ਸ਼ਾਮਲ ਸੀ।
 

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ