ਪੀ.ਐਮ. ਨਰਿੰਦਰ ਮੋਦੀ ਦੀ ਅਗਵਾਈ 'ਚ ਭਾਰਤ ਤੇਜ਼ੀ ਨਾਲ ਵਿਕਾਸ ਕਰ ਰਿਹਾ - ਸੰਸਦ ਮੈਂਬਰ ਅਨੁਰਾਗ ਠਾਕੁਰ
ਧਰਮਸ਼ਾਲਾ (ਹਿਮਾਚਲ ਪ੍ਰਦੇਸ਼), 14 ਸਤੰਬਰ-ਭਾਜਪਾ ਦੇ ਸੰਸਦ ਮੈਂਬਰ ਅਨੁਰਾਗ ਠਾਕੁਰ ਨੇ ਕਿਹਾ ਕਿ ਭਾਜਪਾ ਨੇ ਮੈਂਬਰਸ਼ਿਪ ਮੁਹਿੰਮ 2 ਸਤੰਬਰ ਨੂੰ ਸ਼ੁਰੂ ਕੀਤੀ ਸੀ ਅਤੇ ਰਾਸ਼ਟਰੀ ਪ੍ਰਧਾਨ ਨੇ ਪੀ.ਐਮ. ਨੂੰ ਪਹਿਲਾ ਮੈਂਬਰ ਬਣਾ ਕੇ ਇਸ ਮੁਹਿੰਮ ਦੀ ਸ਼ੁਰੂਆਤ ਕੀਤੀ ਸੀ। ਮੈਨੂੰ ਇਹ ਦੱਸਦਿਆਂ ਖੁਸ਼ੀ ਹੋ ਰਹੀ ਹੈ ਕਿ ਅਸੀਂ ਇਸ ਦੌਰਾਨ ਇਕ ਰਿਕਾਰਡ ਕਾਇਮ ਕੀਤਾ ਹੈ। ਸਿਰਫ 8 ਦਿਨਾਂ 'ਚ 2 ਕਰੋੜ ਤੋਂ ਵੱਧ ਲੋਕਾਂ ਨੇ ਭਾਜਪਾ ਦੀ ਮੈਂਬਰਸ਼ਿਪ ਲਈ ਹੈ। 6 ਸਾਲ ਪਹਿਲਾਂ ਜਦੋਂ ਮੈਂਬਰਸ਼ਿਪ ਮੁਹਿੰਮ ਹੋਈ ਸੀ ਤਾਂ ਭਾਜਪਾ 18 ਕਰੋੜ ਮੈਂਬਰ ਬਣਾ ਕੇ ਦੁਨੀਆ ਦੀ ਸਭ ਤੋਂ ਵੱਡੀ ਸਿਆਸੀ ਪਾਰਟੀ ਬਣ ਗਈ ਸੀ। ਉਨ੍ਹਾਂ ਦੀ ਅਗਵਾਈ 'ਚ ਅੱਜ ਭਾਰਤ ਅੱਗੇ ਵਧ ਰਿਹਾ ਹੈ। ਇਸ ਵਾਰ ਅਸੀਂ ਹਿਮਾਚਲ ਪ੍ਰਦੇਸ਼ 'ਚ 16 ਲੱਖ ਮੈਂਬਰ ਬਣਾਉਣ ਦਾ ਟੀਚਾ ਰੱਖਿਆ ਹੈ।