2 ਅਣਪਛਾਤੇ ਲੁਟੇਰੇ ਵਿਅਕਤੀ ਪਾਸੋਂ ਮੋਬਾਈਲ ਤੇ 5 ਹਜ਼ਾਰ ਦੀ ਨਕਦੀ ਖੋਹ ਕੇ ਫਰਾਰ
ਭੁਲੱਥ, 14 ਸਤੰਬਰ (ਮੇਹਰ ਚੰਦ ਸਿੱਧੂ)-ਸਬ-ਡਵੀਜ਼ਨ ਕਸਬਾ ਭੁਲੱਥ ਤੋਂ ਥੋੜ੍ਹੀ ਦੂਰੀ ਉਤੇ ਪੈਂਦੇ ਪਿੰਡ ਰਾਏਪੁਰ ਪੀਰ ਬਖਸ਼ਵਾਲਾ ਤੋਂ ਆਪਣੇ ਮੋਟਰਸਾਈਕਲ ਉਤੇ ਸਵਾਰ ਹੋ ਕੇ ਭੁਲੱਥ ਵਾਲੀ ਸਾਈਡ ਨੂੰ ਨਿਰਮਲ ਸਿੰਘ ਪੁੱਤਰ ਦਰਸ਼ਨ ਸਿੰਘ ਆ ਰਿਹਾ ਸੀ ਕਿ ਰਸਤੇ ਵਿਚ 2 ਅਣਪਛਾਤੇ ਲੁਟੇਰੇ ਜਿਨ੍ਹਾਂ ਨੇ ਮੂੰਹ ਬੰਨ੍ਹੇ ਹੋਏ ਸਨ, ਆਪਣੇ ਮੋਟਰਸਾਈਕਲ ਉਤੇ ਆਏ ਤੇ ਨਿਰਮਲ ਸਿੰਘ ਉਤੇ ਰਾਡ ਨਾਲ ਵਾਰ ਕਰਕੇ ਉਸ ਨੂੰ ਮੋਟਰਸਾਈਕਲ ਤੋਂ ਸੁੱਟ ਕੇ ਉਸ ਪਾਸੋਂ 16 ਹਜ਼ਾਰ ਰੁਪਏ ਦਾ ਮੋਬਾਈਲ ਫੋਨ ਤੇ 5 ਹਜ਼ਾਰ ਨਕਦੀ ਖੋਹ ਕੇ ਫਰਾਰ ਹੋ ਗਏ। ਇਸ ਘਟਨਾ ਦੀ ਇਤਲਾਹ ਨਿਰਮਲ ਸਿੰਘ ਵਲੋਂ ਥਾਣਾ ਭੁਲੱਥ ਵਿਖੇ ਦੇ ਦਿੱਤੀ ਗਈ ਹੈ।