ਛੱਤੀਸਗੜ੍ਹ ਵਿਚ ਇਕੋ ਪਰਿਵਾਰ ਦੇ 5 ਲੋਕਾਂ ਦੀ ਹੱਤਿਆ
ਸੁਕਮਾ (ਛੱਤੀਸਗੜ੍ਹ), 15 ਸਤੰਬਰ-ਛੱਤੀਸਗੜ੍ਹ ਦੇ ਕਬਾਇਲੀ ਬਹੁ-ਗਿਣਤੀ ਵਾਲੇ ਸੁਕਮਾ ਜ਼ਿਲ੍ਹੇ ਦੇ ਇਕ ਪਿੰਡ ਵਿਚ ਜਾਦੂ-ਟੂਣੇ ਦੇ ਸ਼ੱਕ ਵਿਚ 2 ਜੋੜਿਆਂ ਸਮੇਤ ਇਕ ਪਰਿਵਾਰ ਦੇ ਪੰਜ ਮੈਂਬਰਾਂ ਨੂੰ ਕਥਿਤ ਤੌਰ 'ਤੇ ਕੁੱਟ-ਕੁੱਟ ਕੇ ਮਾਰ ਦਿੱਤਾ ਗਿਆ। ਪੁਲਿਸ ਨੇ ਕਿਹਾ ਕਿ ਕਤਲ ਵਿਚ ਕਥਿਤ ਸ਼ਮੂਲੀਅਤ ਦੇ ਦੋਸ਼ ਵਿਚ ਇਕੋ ਪਿੰਡ ਦੇ ਪੰਜ ਵਿਅਕਤੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਹੋਰ ਗ੍ਰਿਫ਼ਤਾਰੀਆਂ ਹੋ ਸਕਦੀਆਂ ਹਨ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਣ ਤੋਂ ਬਾਅਦ ਸੀਨੀਅਰ ਅਧਿਕਾਰੀ ਮੌਕੇ 'ਤੇ ਪੁੱਜੇ। ਉਨ੍ਹਾਂ ਕਿਹਾ ਕਿ ਦੋਸ਼ੀਆਂ ਨੇ ਪੀੜਤਾਂ 'ਤੇ ਡੰਡਿਆਂ ਨਾਲ ਬੇਰਹਿਮੀ ਨਾਲ ਹਮਲਾ ਕੀਤਾ, ਜਿਸ ਕਾਰਨ ਉਨ੍ਹਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ।