JALANDHAR WEATHER

ਬਿਨਾਂ ਸਾਡੀ ਇਜਾਜ਼ਤ 1 ਅਕਤੂਬਰ ਤੱਕ ਦੇਸ਼ ਵਿਚ ਨਹੀਂ ਹੋਵੇਗੀ ਬੁਲਡੋਜ਼ਰ ਕਾਰਵਾਈ- ਸੁਪਰੀਮ ਕੋਰਟ

ਨਵੀਂ ਦਿੱਲੀ, 17 ਸਤੰਬਰ- ਸੁਪਰੀਮ ਕੋਰਟ ਨੇ ਦੇਸ਼ ਭਰ ਵਿਚ ਬੁਲਡੋਜ਼ਰ ਦੀ ਕਾਰਵਾਈ ’ਤੇ ਰੋਕ ਲਗਾ ਦਿੱਤੀ ਹੈ। ਅਦਾਲਤ ਨੇ ਰਾਜਾਂ ਨੂੰ ਨਿਰਦੇਸ਼ ਦਿੱਤਾ ਹੈ ਕਿ ਉਹ ਸੁਣਵਾਈ ਦੀ ਅਗਲੀ ਤਰੀਕ 1 ਅਕਤੂਬਰ ਤੱਕ ਅਦਾਲਤ ਦੀ ਇਜਾਜ਼ਤ ਤੋਂ ਬਿਨਾਂ ਭਾਰਤ ਵਿਚ ਕਿਤੇ ਵੀ ਜਾਇਦਾਦ ਨੂੰ ਨਾ ਢਾਹੁਣ। ਹਾਲਾਂਕਿ ਅਦਾਲਤ ਨੇ ਸਪੱਸ਼ਟ ਕੀਤਾ ਹੈ ਕਿ ਇਹ ਹੁਕਮ ਜਨਤਕ ਸੜਕਾਂ, ਫੁੱਟਪਾਥਾਂ ਆਦਿ ’ਤੇ ਕਿਸੇ ਵੀ ਅਣਅਧਿਕਾਰਤ ਉਸਾਰੀ ’ਤੇ ਲਾਗੂ ਨਹੀਂ ਹੋਵੇਗਾ। ਸੁਪਰੀਮ ਕੋਰਟ ਨੇ ਕਿਹਾ ਕਿ ਜੇਕਰ ਗੈਰ-ਕਾਨੂੰਨੀ ਢਾਹੁਣ ਦਾ ਇਕ ਵੀ ਮਾਮਲਾ ਹੈ ਤਾਂ ਇਹ ਸਾਡੇ ਸੰਵਿਧਾਨ ਦੀ ਮੂਲ ਭਾਵਨਾ ਦੇ ਖ਼ਿਲਾਫ਼ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ