ਕੈਨੇਡਾ ਸਟੱਡੀ ਵੀਜ਼ੇ ’ਤੇ ਗਈ ਲੜਕੀ ਦੀ ਮੌਤ
ਮਲੇਰਕੋਟਲਾ: 17 ਸਤੰਬਰ (ਪਰਮਜੀਤ ਸਿੰਘ ਕੁਠਾਲਾ, ਮੁਹੰਮਦ ਇਮਰਾਨ)- ਜ਼ਿਲ੍ਹਾ ਮਲੇਰਕੋਟਲਾ ਦੇ ਪਿੰਡ ਮਾਣਕੀ ਤੋਂ ਚਾਰ ਸਾਲ ਪਹਿਲਾਂ ਸਟੱਡੀ ਵੀਜ਼ੇ ’ਤੇ ਕੈਨੇਡਾ ਪੜ੍ਹਾਈ ਕਰਨ ਗਈ 22 ਸਾਲਾ ਲੜਕੀ ਅਨੂ ਮਾਲੜਾ ਪੁੱਤਰੀ ਗੁਰਪ੍ਰੀਤ ਸਿੰਘ ਦੀ ਅੱਜ ਕੈਨੇਡਾ ਦੇ ਨੋਵਾ ਸਕੌਚੀਆ ਵਿਚ ਮੌਤ ਹੋ ਗਈ ਹੈ। ਲੜਕੀ ਦੀ ਮੌਤ ਦੇ ਕਾਰਨਾਂ ਦਾ ਹਾਲੇ ਪਤਾ ਨਹੀਂ ਲੱਗ ਸਕਿਆ ਹੈ।