ਆਪ ਵਿਧਾਇਕ ਅਮਾਨਤੁੱਲਾ ਖ਼ਾਨ ਨੇ ਆਪਣੀ ਗਿ੍ਫ਼ਤਾਰੀ ਨੂੰ ਦਿੱਲੀ ਹਾਈ ਕੋਰਟ ’ਚ ਦਿੱਤੀ ਚੁਣੌਤੀ
ਨਵੀਂ ਦਿੱਲੀ, 17 ਸਤੰਬਰ- ਓਖਲਾ ਤੋਂ ਆਮ ਆਦਮੀ ਪਾਰਟੀ (ਆਪ) ਦੇ ਵਿਧਾਇਕ ਅਮਾਨਤੁੱਲਾ ਖ਼ਾਨ ਨੇ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਦੁਆਰਾ ਆਪਣੀ ਗ੍ਰਿਫ਼ਤਾਰੀ ਨੂੰ ਦਿੱਲੀ ਹਾਈ ਕੋਰਟ ਵਿਚ ਚੁਣੌਤੀ ਦਿੱਤੀ ਹੈ। ਉਸ ਨੂੰ ਦਿੱਲੀ ਵਕਫ਼ ਬੋਰਡ ਦੇ ਚੇਅਰਪਰਸਨ ਵਜੋਂ ਉਸ ਦੇ ਕਾਰਜਕਾਲ ਦੌਰਾਨ ਨਿਯੁਕਤੀਆਂ ਵਿਚ ਕਥਿਤ ਬੇਨਿਯਮੀਆਂ ਨਾਲ ਸੰਬੰਧਿਤ ਇਕ ਮਨੀ ਲਾਂਡਰਿੰਗ ਕੇਸ ਦੇ ਸੰਬੰਧ ਵਿਚ ਗ੍ਰਿਫ਼ਤਾਰ ਕੀਤਾ ਗਿਆ ਸੀ।