ਕਾਂਗਰਸੀਆਂ ਵਲੋਂ ਪ੍ਰਧਾਨ ਮੰਤਰੀ ਤੇ ਰੇਲ ਮੰਤਰੀ ਦਾ ਪੁਤਲਾ ਸਾੜ ਕੇ ਰੋਸ ਪ੍ਰਦਰਸ਼ਨ
ਬਠਿੰਡਾ, 18 ਸਤੰਬਰ (ਅੰਮ੍ਰਿਤਪਾਲ ਸਿੰਘ ਵਲਾਣ)- ਕਾਂਗਰਸ ਦੇ ਸੀਨੀਅਰ ਆਗੂ ਤੇ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੂੰ ਅੱਤਵਾਦੀ ਦੱਸਣ ਵਾਲੇ ਬਿਆਨ ਤੋਂ ਭੜਕੇ ਕਾਂਗਰਸੀਆਂ ਨੇ ਅੱਜ ਜ਼ਿਲ੍ਹਾ ਪ੍ਰਧਾਨ ਰਾਜਨ ਗਰਗ ਦੀ ਅਗਵਾਈ ਵਿਚ ਇਕੱਠੇ ਹੋ ਕੇ ਬਠਿੰਡਾ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਤੇ ਰੇਲ ਰਾਜ ਮੰਤਰੀ ਰਵਨੀਤ ਬਿੱਟੂ ਦਾ ਪੁਤਲਾ ਸਾੜਿਆ ਅਤੇ ਨਾਅਰੇਬਾਜ਼ੀ ਕਰਦੇ ਹੋਏ ਵਜ਼ਾਰਤ ਵਿਚੋਂ ਬਿੱਟੂ ਨੂੰ ਬਰਖ਼ਾਸਤ ਕਰਨ ਦੀ ਮੰਗ ਕੀਤੀ।