ਸਰਹੱਦੀ ਪਿੰਡ ਭਿੰਡੀ ਸੈਦਾਂ ਤੋਂ ਆਪ ਨੂੰ ਝਟਕਾ 18 ਪਰਿਵਾਰ ਕਾਂਗਰਸ 'ਚ ਹੋਏ ਸ਼ਾਮਿਲ
ਓਠੀਆਂ - ਅੰਮ੍ਰਿਤਸਰ , 20 ਸਤੰਬਰ (ਗੁਰਵਿੰਦਰ ਸਿੰਘ ਛੀਨਾ) - ਵਿਧਾਨ ਸਭਾ ਹਲਕਾ ਰਾਜਾ ਸਾਂਸੀ ਦੇ ਅਧੀਨ ਪੈਂਦੇ ਸਰਹੱਦੀ ਪਿੰਡ ਭਿੰਡੀ ਸੈਦਾਂ ਵਿਖੇ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਜ਼ਬਰਦਸਤ ਝਟਕਾ ਲੱਗਾ ਜਦੋਂ ਜ਼ਿਲਾ ਪ੍ਰੀਸ਼ਦ ਮੈਂਬਰ ਸੁਰਜੀਤ ਸਿੰਘ ਭਿੰਡੀ ਸੈਦਾਂ ਦੀ ਪ੍ਰੇਰਨਾ ਸਦਕਾ ਡੇਢ ਦਰਜਨ ਦੇ ਕਰੀਬ ਕਾਂਗਰਸ ਪਾਰਟੀ ਦੀਆਂ ਚੰਗੀਆਂ ਨੀਤੀਆਂ ਤੋਂ ਖੁਸ਼ ਹੋ ਕੇ ਆਮ ਆਦਮੀ ਪਾਰਟੀ ਨੂੰ ਅਲਵਿਦਾ ਕਹਿ ਕੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋ ਗਏ। ਕਾਂਗਰਸ ਪਾਰਟੀ ਦੇ ਕੈਬਨਟ ਮੰਤਰੀ ਸੁਖਵਿੰਦਰ ਸਿੰਘ ਸਰਕਾਰੀਆ ਦੇ ਭਤੀਜੇ ਸਾਬਕਾ ਜ਼ਿਲ੍ਹਾ ਪ੍ਰੀਸ਼ਦ ਦੇ ਚੇਅਰਮੈਨ ਦਿਲਰਾਜ ਸਿੰਘ ਸਰਕਾਰੀਆ ਨੇ ਕਾਂਗਰਸ ਪਾਰਟੀ ਵਿਚ ਸ਼ਾਮਿਲ ਹੋਏ ਪਰਿਵਾਰਾਂ ਨੂੰ ਸਨਮਾਨਿਤ ਕੀਤਾ।