ਬੇਅਦਬੀ ਦੀਆਂ ਘਟਨਾਵਾਂ ਸੰਬੰਧੀ ਸੱਚਾਈ ਆ ਰਹੀ ਹੈ ਸਾਹਮਣੇ - ਭੁੰਦੜ
ਪਟਿਆਲਾ, 15 ਸਤੰਬਰ (ਅਮਰਬੀਰ ਸਿੰਘ ਆਹਲੂਵਾਲੀਆ) - ਬੇਅਦਬੀ ਦੀਆਂ ਘਟਨਾਵਾਂ ਕਿਵੇਂ ਹੋਈਆਂ, ਕਿਸ ਵੱਲੋਂ ਕੀਤੀਆਂ ਗਈਆਂ, ਹੌਲੀ ਹੌਲੀ ਸਾਫ਼ ਹੋ ਰਿਹਾ ਹੈ, ਜਿਸ ਵਿਚ ਇਹ ਵੀ ਸੰਕੇਤ ਮਿਲ ਰਹੇ ਹਨ ਕਿ ਅਕਾਲੀ ਦਲ ਨੂੰ ਬਦਨਾਮ ਕਰਨ ਦੀ ਕੋਸ਼ਿਸ਼ ਕੀਤੀ ਗਈ ਸੀ। ਇਹ ਗੱਲ ਸ਼੍ਰੋਮਣੀ ਅਕਾਲੀ ਦਲ ਦੇ ਕਾਰਜਕਾਰੀ ਪ੍ਰਧਾਨ ਬਲਵਿੰਦਰ ਸਿੰਘ ਭੁੰਦੜ ਵਲੋਂ ਪਟਿਆਲਾ ਵਿਖੇ ਕਹੀ ਗਈ। ਉਹ ਅੱਜ ਇਥੇ ਸਾਬਕਾ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਜਥੇਦਾਰ ਗੁਰਚਰਨ ਸਿੰਘ ਟੌਹੜਾ ਦੇ 100ਵੇਂ ਜਨਮ ਦਿਨ ਮੌਕੇ ਕੀਤੇ ਜਾਣ ਵਾਲੇ ਸਮਾਗਮਾਂ ਦੀ ਤਿਆਰੀ ਸੰਬੰਧੀ ਅਕਾਲੀ ਵਰਕਰਾਂ ਦੀ ਬੈਠਕ ਨੂੰ ਸੰਬੋਧਨ ਕਰਨ ਪਹੁੰਚੇ ਹੋਏ ਸਨ। ਇਸ ਮੌਕੇ ਐਨਕੇ ਸ਼ਰਮਾ ,ਗੁਰਪ੍ਰੀਤ ਸਿੰਘ ਰਾਜੂ ਖੰਨਾ ,ਅਮਰਿੰਦਰ ਸਿੰਘ ਬਜਾਜ, ਸੁਖਵਿੰਦਰ ਪਾਲ ਸਿੰਘ ਮਿੰਟਾਂ ਆਦਿ ਵੀ ਹਾਜ਼ਰ ਸਨ।