ਥਾਣਾ ਮੁਖੀ ਬਲਾਚੌਰ ਨੇ ਲਗਾਇਆ ਲੋਕ ਦਰਬਾਰ
ਬਲਾਚੌਰ, 15 ਸਤੰਬਰ (ਦੀਦਾਰ ਸਿੰਘ ਬਲਾਚੌਰੀਆ) - ਅੱਜ ਥਾਣਾ ਸਿਟੀ ਬਲਾਚੌਰ ਦੇ ਐਸ.ਐਚ.ਓ. ਸਬ ਇੰਸਪੈਕਟਰ ਸਤਨਾਮ ਸਿੰਘ ਦੀ ਅਗਵਾਈ ਹੇਠ ਵਿਸ਼ੇਸ਼ ਲੋਕ ਦਰਬਾਰ ਲਗਾਇਆ ਗਿਆ। ਇਸ ਮੌਕੇ ਬਕਾਇਆ ਪਏ ਮਾਮਲਿਆਂ ਨੂੰ ਆਪਸੀ ਸਹਿਮਤੀ ਨਾਲ ਨਿਪਟਾਉਣ ਦੀ ਅਪੀਲ ਕੀਤੀ ਗਈ। ਇਸ ਮੌਕੇ ਉਨ੍ਹਾਂ ਲੋਕਾਂ ਦੀਆਂ ਸ਼ਿਕਾਇਤਾਂ ਸੁਣੀਆਂ, ਜਿਨਾਂ ਵਿਚੋਂ ਛੇ ਦਰਖਾਸਤਾਂ ਦਾ ਮੌਕੇ 'ਤੇ ਹੀ ਨਿਪਟਾਰਾ ਕੀਤਾ ਗਿਆ।