JALANDHAR WEATHER

ਭਾਰਤੀ ਇੰਨਕਲਾਬੀ ਮਾਰਕਸਵਾਦੀ ਪਾਰਟੀ ਨੇ ਮੰਤਰੀ ਹਰਭਜਨ ਸਿੰਘ ਦੀ ਕੋਠੀ ਨੇੜੇ ਲਗਾਇਆ ਧਰਨਾ

ਸੁਲਤਾਨਵਿੰਡ, 16 ਸਤੰਬਰ (ਗੁਰਨਾਮ ਸਿੰਘ ਬੁੱਟਰ)- ਭਾਰਤੀ ਇੰਨਕਲਾਬੀ ਮਾਰਸਕਵਾਦੀ ਪਾਰਟੀ ਵਲੋਂ ਆਪਣੀਆਂ ਮੰਗਾ ਨੂੰ ਲੈ ਕੇ ਅੱਜ ਸਰਕਾਰ ਖ਼ਿਲਾਫ਼ ਬਿਜਲੀ ਮੰਤਰੀ ਹਰਭਜਨ ਸਿੰਘ ਈ.ਟੀ.ਓ ਦੀ ਰਿਹਾਇਸ਼ ਨੇੜੇ ਨਿਊ ਅੰਮ੍ਰਿਤਸਰ ਵਿਖੇ ਧਰਨਾ ਲਗਾ ਕੇ ਰੋਸ ਪ੍ਰਗਟ ਕੀਤਾ ਗਿਆ। ਇਸ ਮੌਕੇ ਗੱਲਬਾਤ ਕਰਦਿਆਂ ਪਾਰਟੀ ਦੇ ਵੱਖ ਵੱਖ ਆਗੂਆਂ ਨੇ ਦੱਸਿਆ ਕਿ ਸੂਬੇ ਦੀ ਭਗਵੰਤ ਮਾਨ ਸਰਕਾਰ ਲਾਰਿਆਂ ਦੀ ਸਰਕਾਰ ਬਣ ਕੇ ਰਹਿ ਗਈ ਹੈ। ਇਸ ਸਰਕਾਰ ਤੋਂ ਪੰਜਾਬ ਵਿਚ ਕੋਈ ਵੀ ਮਹਿਕਮਾ ਇਹੋ ਜਿਹਾ ਨਹੀਂ ਹੈ, ਜੋ ਇਸ ਸਰਕਾਰ ਤੋਂ ਦੁਖੀ ਨਾ ਹੋਵੇ, ਉਨ੍ਹਾਂ ਦੱਸਿਆ ਕਿ ਸਾਡੀਆ ਮੰਗਾਂ ਨੂੰ ਵੀ ਅਣਗੋਲਿਆਂ ਕੀਤਾ ਜਾ ਰਿਹਾ ਹੈ, ਜਿਸ ਲਈ ਸਾਨੂੰ ਮਜਬੂਰ ਹੋ ਕੇ ਧਰਨਾ ਲਗਾਉਣਾ ਪਿਆ ਹੈ। ਉਨ੍ਹਾਂ ਦੱਸਿਆ ਕਿ ਮੰਗਾਂ ਨਾ ਮੰਨਣ ’ਤੇ ਅਸੀਂ ਧਰਨੇ ਨੂੰ ਹੋਰ ਮਜ਼ਬੂਤ ਕਰਾਂਗੇ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ