ਵੱਖ-ਵੱਖ ਸੂਬਿਆਂ ਦੇ ਮੁੱਖ ਮੰਤਰੀਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਜਨਮ ਦਿਨ ਦੀ ਦਿੱਤੀ ਵਧਾਈ
ਨਵੀਂ ਦਿੱਲੀ, 17 ਸਤੰਬਰ - ਗੁਜਰਾਤ ਦੇ ਮੁੱਖ ਮੰਤਰੀ ਭੂਪੇਂਦਰ ਪਟੇਲ ਨੇ ਅੱਜ ਸਵੇਰੇ ਗਾਂਧੀਨਗਰ ਦੇ ਰਾਜ ਭਵਨ ਵਿਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ ਅਤੇ ਉਨ੍ਹਾਂ ਨੂੰ ਜਨਮ ਦਿਨ ਦੀਆਂ ਵਧਾਈਆਂ ਦਿੱਤੀਆਂ। ਇਸ ਤੋਂ ਇਲਾਵਾ ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ, ਤ੍ਰਿਪੁਰਾ ਦੇ ਮੁੱਖ ਮੰਤਰੀ ਮਾਨਿਕ ਸਾਹਾ, ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਵੀ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਜਨਮ ਦਿਨ ਦੀ ਵਧਾਈ ਦਿੱਤੀ।