ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਕੌਮੀ ਸ਼ਹੀਦ ਭਾਈ ਜਿੰਦਾ ਤੇ ਭਾਈ ਸੁੱਖਾ ਦੀ ਬਰਸੀ ਮਨਾਈ


ਅੰਮ੍ਰਿਤਸਰ, 9 ਅਕਤੂਬਰ (ਜਸਵੰਤ ਸਿੰਘ ਜੱਸ) - ਅੱਜ ਸ੍ਰੀ ਦਰਬਾਰ ਸਾਹਿਬ ਸਮੂਹ ਵਿਖੇ ਭਾਈ ਹਰਜਿੰਦਰ ਸਿੰਘ ਜਿੰਦਾ ਤੇ ਭਾਈ ਸੁਖਦੇਵ ਸਿੰਘ ਸੁੱਖਾ ਦੀ ਬਰਸੀ ਸ਼੍ਰੋਮਣੀ ਕਮੇਟੀ ਤੇ ਸਿੱਖ ਜਥੇਬੰਦੀਆਂ ਵਲੋਂ ਮਨਾਈ ਗਈ। ਸ੍ਰੀ ਅਖੰਡ ਪਾਠ ਦੇ ਭੋਗ ਉਪਰੰਤ ਹਜ਼ੂਰੀ ਰਾਗੀ ਜਥੇ ਵਲੋਂ ਸ਼ਬਦ ਕੀਰਤਨ ਕੀਤਾ ਗਿਆ। ਅਰਦਾਸ ਉਪਰੰਤ ਸਿੰਘ ਸਾਹਿਬ ਗਿਆਨੀ ਰਾਜਦੀਪ ਸਿੰਘ ਗ੍ਰੰਥੀ ਸ੍ਰੀ ਦਰਬਾਰ ਸਾਹਿਬ ਤੇ ਗਿਆਨੀ ਮਲਕੀਤ ਸਿੰਘ ਮੁੱਖ ਗ੍ਰੰਥੀ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਸ਼ਹੀਦ ਪਰਿਵਾਰਾਂ ਨੂੰ ਸਿਰੋਪਾਓ ਭੇਟ ਕਰਕੇ ਸਨਮਾਨਤ ਕੀਤਾ ਗਿਆ।