ਕੇਂਦਰੀ ਜੇਲ੍ਹ ਦੇ ਹਵਾਲਾਤੀ ਦੀ ਬੀਮਾਰੀ ਕਾਰਨ ਹੋਈ ਮੌਤ
ਕਪੂਰਥਲਾ, 9 ਅਕਤੂਬਰ (ਅਮਨਜੋਤ ਸਿੰਘ ਵਾਲੀਆ)-ਕੇਂਦਰੀ ਜੇਲ੍ਹ ਦੇ ਇਕ ਹਵਾਲਾਤੀ ਦੀ ਬੀਮਾਰ ਹੋਣ ਕਾਰਨ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਦਿੰਦਿਆਂ ਥਾਣਾ ਕੋਤਵਾਲੀ ਦੇ ਏ.ਐਸ.ਆਈ. ਜਸਬੀਰ ਸਿੰਘ ਤੇ ਹੈੱਡ ਕਾਂਸਟੇਬਲ ਰਜਿੰਦਰ ਸਿੰਘ ਨੇ ਦੱਸਿਆ ਕਿ ਦਲਬੀਰ ਚੰਦ ਪੁੱਤਰ ਗੁਰਦਿਆਲ ਵਾਸੀ ਖੈੜਾ ਜਲੰਧਰ ਜੋ ਕਿ ਪਿਛਲੇ 5 ਮਹੀਨਿਆਂ ਤੋਂ ਚੋਰੀ ਦੇ ਕੇਸ ਵਿਚ ਜੇਲ੍ਹ ਵਿਚ ਬੰਦ ਸੀ ਅਤੇ ਬੀਤੇ ਕੁਝ ਦਿਨਾਂ ਤੋਂ ਬੀਮਾਰ ਚੱਲ ਰਿਹਾ ਸੀ ਜਦੋਂ ਅੱਜ ਉਸਦੀ ਹਾਲਤ ਜ਼ਿਆਦਾ ਖ਼ਰਾਬ ਹੋਣ 'ਤੇ ਉਸਨੂੰ ਜੇਲ੍ਹ ਹਸਪਤਾਲ ਤੋਂ ਕਪੂਰਥਲਾ ਸਿਵਲ ਹਸਪਤਾਲ ਲਿਆਂਦਾ ਗਿਆ, ਜਿਥੇ ਡਿਊਟੀ ਡਾਕਟਰ ਵਲੋਂ ਉਸਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਮਾਣਯੋਗ ਜੱਜ ਸੁਰੇਸ਼ ਕੁਮਾਰ ਦੀ ਹਾਜ਼ਰੀ ਵਿਚ ਡਾਕਟਰਾਂ ਦੇ ਇਕ ਬੋਰਡ ਵਲੋਂ ਮ੍ਰਿਤਕ ਵਿਅਕਤੀ ਦੀ ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਵਾਰਸਾਂ ਹਵਾਲੇ ਕਰ ਦਿੱਤਾ ਹੈ।
;
;
;
;
;
;
;
;