ਸ਼ਿਵਰਾਜ ਸਿੰਘ ਚੌਹਾਨ ਨੇ ਕੀਤੀ ਅਮਿਤ ਸ਼ਾਹ ਨਾਲ ਮੁਲਾਕਾਤ
ਨਵੀਂ ਦਿੱਲੀ, 11 ਸਤੰਬਰ- ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਦਿੱਲੀ ਵਿਚ ਕੇਂਦਰੀ ਗ੍ਰਹਿ ਅਤੇ ਸਹਿਕਾਰਤਾ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ ਅਤੇ ਆਂਧਰਾ ਪ੍ਰਦੇਸ਼ ਅਤੇ ਤੇਲੰਗਾਨਾ ਦੇ ਹੜ੍ਹਾਂ ਅਤੇ ਭਾਰੀ ਮੀਂਹ ਨਾਲ ਪ੍ਰਭਾਵਿਤ ਇਲਾਕਿਆਂ ਵਿਚ ਹੋਏ ਨੁਕਸਾਨ ਦੀ ਮੁੱਢਲੀ ਰਿਪੋਰਟ ਸੌਂਪੀ। ਕੇਂਦਰੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੇ ਟਵੀਟ ਕਰ ਕਿਹਾ ਕਿ ਜਲਦੀ ਹੀ ਕੇਂਦਰੀ ਟੀਮ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰੇਗੀ ਅਤੇ ਨੁਕਸਾਨ ਦਾ ਜਾਇਜ਼ਾ ਲਵੇਗੀ।