ਡਾਕਟਰੀ ਸੇਵਾਵਾਂ ਬੰਦ ਹੋਣ ਕਾਰਨ ਲੋਕ ਹੋਏ ਪ੍ਰੇਸ਼ਾਨ
ਸੁਲਤਾਨਪੁਰ ਲੋਧੀ, 12 ਸਤੰਬਰ (ਥਿੰਦ,ਲਾਡੀ)- ਪੰਜਾਬ ਸਿਵਲ ਸਰਵਿਸਿਜ਼ ਐਸੋਸੀਏਸ਼ਨ ਦੇ ਸੱਦੇ ’ਤੇ ਆਪਣੀਆਂ ਮੰਗਾਂ ਨੂੰ ਲੈ ਕੇ ਸਿਵਲ ਹਸਪਤਾਲ ਸੁਲਤਾਨਪੁਰ ਲੋਧੀ ਦੇ ਡਾਕਟਰਾਂ ਅਤੇ ਸਟਾਫ਼ ਨੇ ਓ. ਪੀ. ਡੀ. ਸੇਵਾਵਾਂ ਬਿਲਕੁਲ ਠੱਪ ਕਰ ਦਿੱਤੀਆਂ। ਇਸ ਮੌਕੇ ਐਸੋਸੀਏਸ਼ਨ ਦੇ ਆਗੂਆਂ ਨੇ ਕਿਹਾ ਕਿ ਜਦੋਂ ਤੱਕ ਡਾਕਟਰਾਂ ਦੀ ਸੁਰੱਖਿਆ ਯਕੀਨੀ ਬਣਾਉਣ ਤੋਂ ਇਲਾਵਾ ਡਾਕਟਰਾਂ ਦੀਆਂ ਸਮਾਂਬੱਧ ਤਰੱਕੀਆਂ ਸੰਬੰਧੀ ਨੋਟੀਫਿਕੇਸ਼ਨ ਜਾਰੀ ਨਹੀਂ ਕੀਤਾ ਜਾਂਦਾ, ਉਦੋਂ ਤੱਕ ਹੜਤਾਲ ਜਾਰੀ ਰਹੇਗੀ। ਇਸ ਮੌਕੇ ਸਿਰਫ਼ ਐਮਰਜੈਂਸੀ ਸੇਵਾਵਾਂ ਹੀ ਚਾਲੂ ਰੱਖੀਆਂ ਗਈਆਂ। ਇਸ ਦੌਰਾਨ ਲੋਕਾਂ ਨੂੰ ਵੱਡੀਆਂ ਦਿੱਕਤਾਂ ਦਾ ਸਾਹਮਣਾ ਕਰਨਾ ਪਿਆ।