JALANDHAR WEATHER

ਸਰਕਾਰੀ ਹਸਪਤਾਲਾਂ ਦੇ ਵਿਚ ਡਾਕਟਰਾਂ ਦੀ ਹੜਤਾਲ ਜਾਰੀ

ਅਜਨਾਲਾ, 12 ਸਤੰਬਰ (ਗੁਰਪ੍ਰੀਤ ਸਿੰਘ ਢਿੱਲੋਂ)- ਪੰਜਾਬ ਭਰ ਵਿਚ ਪੀ.ਸੀ.ਐਮ.ਐਸ. ਐਸੋਸੀਏਸ਼ਨ ਦੇ ਸੱਦੇ ਅਨੁਸਾਰ ਸਰਕਾਰੀ ਹਸਪਤਾਲਾਂ ਦੇ ਡਾਕਟਰਾਂ ਵਲੋਂ ਪਿਛਲੇ ਕਈ ਦਿਨਾਂ ਤੋਂ ਸਵੇਰੇ ਤਿੰਨ ਘੰਟੇ ਲਈ ਓ.ਪੀ.ਡੀ ਸੇਵਾਵਾਂ ਠੱਪ ਰੱਖ ਕੇ ਹੜਤਾਲ ਕੀਤੀ ਜਾ ਰਹੀ ਸੀ ਪਰ ਹੁਣ ਤੱਕ ਸਰਕਾਰ ਦੇ ਕੰਨਾਂ ’ਤੇ ਜੂੰ ਨਾ ਸਰਕਣ ਦੇ ਰੋਸ ਵਜੋਂ ਅੱਜ ਡਾਕਟਰਾਂ ਵਲੋਂ ਸਾਰਾ ਦਿਨ ਓ.ਪੀ.ਡੀ ਸੇਵਾਵਾਂ ਠੱਪ ਰੱਖੀਆਂ ਜਾ ਰਹੀਆਂ ਹਨ, ਜਿਸ ਕਾਰਨ ਆਪਣਾ ਇਲਾਜ ਕਰਵਾਉਣ ਆ ਰਹੇ ਲੋਕਾਂ ਨੂੰ ਵੀ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਸਿਵਲ ਹਸਪਤਾਲ ਅਜਨਾਲਾ ਦੇ ਡਾਕਟਰਾਂ ਵਲੋਂ ਵੀ ਅੱਜ ਓ.ਪੀ.ਡੀ ਸੇਵਾਵਾਂ ਨੂੰ ਠੱਪ ਰੱਖ ਕੇ ਮੁਕੰਮਲ ਹੜਤਾਲ ਕੀਤੀ ਗਈ ਹੈ, ਜਿਸ ਕਾਰਨ ਦੂਰੋਂ ਆਪਣਾ ਇਲਾਜ ਕਰਵਾਉਣ ਆਉਣ ਵਾਲੇ ਲੋਕਾਂ ਨੂੰ ਕਾਫ਼ੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਦਿਆਲਪੁਰਾ ਵਾਸੀ ਹਰਪਾਲ ਸਿੰਘ ਨੇ ਦੱਸਿਆ ਕਿ ਉਹ ਪਿਛਲੇ ਤਿੰਨ ਦਿਨਾਂ ਤੋਂ ਆਪਣਾ ਇਲਾਜ ਕਰਵਾਉਣ ਲਈ ਆ ਰਿਹਾ ਹੈ ਪਰ ਡਾਕਟਰਾਂ ਵਲੋਂ ਹੜਤਾਲ ਕਰਨ ਕਰਕੇ ਉਸ ਦਾ ਇਲਾਜ ਨਹੀਂ ਹੋ ਰਿਹਾ। ਉਧਰ ਸਿਵਲ ਹਸਪਤਾਲ ਅਜਨਾਲਾ ਦੇ ਡਾਕਟਰ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਸਰਕਾਰ ਵਲੋਂ ਉਨ੍ਹਾਂ ਦੀਆਂ ਮੰਗਾਂ ਦਾ ਹੱਲ ਨਾ ਕਰਨ ਦੇ ਰੋਸ ਵਜੋਂ ਦੂਸਰੇ ਫੇਜ਼ ਤਹਿਤ ਅੱਜ ਤੋਂ 15 ਸਤੰਬਰ ਤੱਕ ਪੂਰਾ ਦਿਨ ਓ.ਪੀ.ਡੀ ਸੇਵਾਵਾਂ ਬੰਦ ਰੱਖਣ ਦਾ ਫੈਸਲਾ ਕੀਤਾ ਗਿਆ ਹੈ ਅਤੇ ਜੇਕਰ ਸਰਕਾਰ ਨੇ ਮੰਗਾਂ ਦਾ ਹੱਲ ਨਾ ਕੀਤਾ ਤਾਂ 16 ਸਤੰਬਰ ਤੋਂ ਪੋਸਟਮਾਰਟਮ, ਸਰਜਰੀ ਅਤੇ ਹੋਰ ਕੰਮਕਾਜ ਵੀ ਠੱਪ ਕੀਤਾ ਜਾਵੇਗਾ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ