JALANDHAR WEATHER

ਕੰਪਿਊਟਰ ਅਧਿਆਪਕਾਂ ਨੇ ਮੰਗਾਂ ਨੂੰ ਲੈ ਕੇ ਵਿੱਦਿਆ ਭਵਨ ਅੱਗੇ ਕੀਤੀ ਸੂਬਾ ਪੱਧਰੀ ਰੋਸ ਰੈਲੀ

ਐਸ. ਏ. ਐਸ. ਨਗਰ, 14 ਸਤੰਬਰ (ਤਰਵਿੰਦਰ ਸਿੰਘ ਬੈਨੀਪਾਲ)-ਆਪਣੀਆਂ ਜਾਇਜ਼ ਮੰਗਾਂ ਨੂੰ ਲੈ ਕੇ ਪਿਛਲੇ 15 ਦਿਨਾਂ ਤੋਂ ਸੰਗਰੂਰ ਵਿਖੇ ਭੁੱਖ-ਹੜਤਾਲ ਕਰ ਰਹੇ ਸੂਬੇ ਭਰ ਦੇ ਕੰਪਿਊਟਰ ਅਧਿਆਪਕਾਂ ਵਲੋਂ ਸਥਾਨਕ ਫੇਜ਼ ਅੱਠ ਸਥਿਤ ਵਿੱਦਿਆ ਭਵਨ ਅੱਗੇ ਸੂਬਾ ਪੱਧਰੀ ਰੋਸ ਰੈਲੀ ਕੀਤੀ ਗਈ। ਇਸ ਮੌਕੇ ਕੰਪਿਊਟਰ ਅਧਿਆਪਕਾਂ ਨੇ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਅਤੇ ਪੰਜਾਬ ਸਰਕਾਰ ਖਿਲਾਫ ਜ਼ੋਰਦਾਰ ਨਾਅਰੇਬਾਜ਼ੀ ਕੀਤੀ। ਰੈਲੀ ਉਪਰੰਤ ਕੰਪਿਊਟਰ ਅਧਿਆਪਕਾਂ ਵਲੋਂ ਚੰਡੀਗੜ੍ਹ ਸਥਿਤ ਮੁੱਖ ਮੰਤਰੀ ਨਿਵਾਸ ਦੇ ਘਿਰਾਓ ਲਈ ਚੰਡੀਗੜ੍ਹ ਵੱਲ ਰੋਸ ਮਾਰਚ ਕੀਤਾ ਹੈ ਪਰ ਚੰਡੀਗੜ੍ਹ ਵਿਚ ਦਾਖਲ ਹੋਣ ਤੋਂ ਪਹਿਲਾਂ ਹੀ ਉਨ੍ਹਾਂ ਨੂੰ ਮੋਹਾਲੀ ਪੁਲਿਸ ਪ੍ਰਸ਼ਾਸਨ ਵਲੋਂ ਬੈਰੀਕੇਟਿੰਗ ਅਤੇ ਜਲ ਤੋਪਾਂ ਨਾਲ ਰੋਕ ਲਿਆ ਗਿਆ। ਉਥੇ ਹੀ ਬੈਠ ਕੇ ਕੰਪਿਊਟਰ ਅਧਿਆਪਕਾਂ ਵਲੋਂ ਸੂਬਾ ਸਰਕਾਰ ਖਿਲਾਫ ਜ਼ੋਰਦਾਰ ਰੋਸ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ