ਸੰਦੀਪ ਰਿਸ਼ੀ ਨੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਸੰਭਾਲਿਆ ਅਹੁਦਾ
ਸੰਗਰੂਰ, 14 ਸਤੰਬਰ (ਧੀਰਜ ਪਸ਼ੋਰੀਆ)-2015 ਦੇ ਆਈ.ਏ.ਐਸ. ਅਧਿਕਾਰੀ ਸੰਦੀਪ ਰਿਸ਼ੀ ਨੇ ਅੱਜ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਆਪਣਾ ਅਹੁਦਾ ਸੰਭਾਲ ਲਿਆ ਹੈ। ਇਸ ਮੌਕੇ ਉਨ੍ਹਾਂ ਨੂੰ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਪੁਲਿਸ ਦੀ ਟੁਕੜੀ ਵਲੋਂ ਗਾਰਡ ਆਫ਼ ਆਨਰ ਦਿੱਤਾ ਗਿਆ। ਵਧੀਕ ਡਿਪਟੀ ਕਮਿਸ਼ਨਰ ਅਮਿਤ ਬੈਂਬੀ ਦੀ ਅਗਵਾਈ ਹੇਠ ਪ੍ਰਸ਼ਾਸਨਿਕ ਅਧਿਕਾਰੀਆਂ ਵਲੋਂ ਉਨ੍ਹਾਂ ਦਾ ਨਿੱਘਾ ਸਵਾਗਤ ਕੀਤਾ ਗਿਆ। ਸੰਦੀਪ ਰਿਸ਼ੀ ਇਸ ਤੋਂ ਪਹਿਲਾਂ ਲੁਧਿਆਣਾ ਵਿਖੇ ਕਮਿਸ਼ਨਰ ਨਗਰ ਨਿਗਮ ਅਤੇ ਮੁੱਖ ਪ੍ਰਸ਼ਾਸਕ ਗਲਾਡਾ ਵਜੋਂ ਸੇਵਾਵਾਂ ਨਿਭਾਅ ਰਹੇ ਸਨ। ਈ. ਏ. ਐਸ. ਅਧਿਕਾਰੀ ਜਤਿੰਦਰ ਜੋਰਵਾਲ ਦੀ ਮੌਜੂਦਗੀ ਵਿਚ ਆਪਣੇ ਦਫ਼ਤਰ ਵਿਖੇ ਰਸਮੀ ਤੌਰ ’ਤੇ ਡਿਪਟੀ ਕਮਿਸ਼ਨਰ ਸੰਗਰੂਰ ਵਜੋਂ ਅਹੁਦਾ ਸੰਭਾਲਣ ਤੋਂ ਬਾਅਦ ਸੰਦੀਪ ਰਿਸ਼ੀ ਨੇ ਵਧੀਕ ਡਿਪਟੀ ਕਮਿਸ਼ਨਰ, ਸਮੂਹ ਉਪ ਮੰਡਲ ਮੈਜਿਸਟੇਰਟ ਤੇ ਹੋਰ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਜ਼ਿਲ੍ਹੇ ਦੇ ਮਹੱਤਵਪੂਰਨ ਕਾਰਜਾਂ ਬਾਰੇ ਵਿਚਾਰ ਵਟਾਂਦਰਾ ਕੀਤਾ।