JALANDHAR WEATHER

ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਨੌਜਵਾਨ ਦੀ ਮੌਤ

ਚੋਗਾਵਾਂ, 14 ਸਤੰਬਰ (ਗੁਰਵਿੰਦਰ ਸਿੰਘ ਕਲਸੀ)-ਪੁਲਿਸ ਥਾਣਾ ਲੋਪੋਕੇ ਅਧੀਨ ਆਉਂਦੇ ਪਿੰਡ ਟਪਿਆਲਾ ਵਿਖੇ ਨਸ਼ੇ ਦੀ ਵੱਧ ਮਾਤਰਾ ਲੈਣ ਨਾਲ ਇਕ ਨੌਜਵਾਨ ਦੀ ਮੌਤ ਹੋਣ ਦੀ ਖਬਰ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਖਬੀਰ ਸਿੰਘ ਵਾਸੀ ਸਾਰੰਗੜਾ ਵਜੋਂ ਹੋਈ। ਮ੍ਰਿਤਕ ਨੌਜਵਾਨ ਨਸ਼ੇ ਦਾ ਆਦੀ ਸੀ। ਇਸ ਸੰਬੰਧੀ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਪੰਜਾਬ ਦੇ ਬਲਾਕ ਪ੍ਰਧਾਨ ਬਾਬਾ ਰਾਜਨ ਸਿੰਘ ਮੋੜੇ ਕਲਾਂ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਚਿੱਟੇ ਦੇ ਨਸ਼ੇ ਨੇ ਕਹਿਰ ਮਚਾਇਆ ਹੋਇਆ ਹੈ। ਆਏ ਦਿਨ ਪੰਜਾਬ ਦੀ ਨੌਜਵਾਨੀ ਨਸ਼ਿਆਂ ਵਿਚ ਰੁਲ ਰਹੀ ਹੈ ਪਰ ਸਰਕਾਰ ਇਸ ਉਤੇ ਕਾਬੂ ਪਾਉਣ ਵਿਚ ਬੁਰੀ ਤਰ੍ਹਾਂ ਫੇਲ੍ਹ ਸਾਬਤ ਹੋਈ ਹੈ।  

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ