JALANDHAR WEATHER

ਗੱਦਾ ਫੈਕਟਰੀ ਵਿਚ ਅੱਗ ਲੱਗਣ ਕਾਰਨ ਤਿੰਨ ਨੌਜਵਾਨਾਂ ਦੀ ਮੌਤ

ਸੰਗਤ ਮੰਡੀ, 18 ਸਤੰਬਰ (ਦੀਪਕ ਸ਼ਰਮਾ)- ਬੀਤੀ ਦੇਰ ਰਾਤ ਬਠਿੰਡਾ ਡੱਬਵਾਲੀ ਰਾਸ਼ਟਰੀ ਮਾਰਗ ’ਤੇ ਪੈਂਦੇ ਪਿੰਡ ਗਹਿਰੀ ਬੁੱਟਰ ਵਿਖੇ ਚੱਲ ਰਹੀ ਇਕ ਗੱਦਾ ਫੈਕਟਰੀ ਵਿਚ ਅਚਾਨਕ ਹੀ ਅੱਗ ਲੱਗ ਗਈ, ਜਿਸ ਕਾਰਨ ਫੈਕਟਰੀ ਪੂਰੀ ਤਰ੍ਹਾਂ ਸੜ ਕੇ ਸੁਆਹ ਹੋ ਗਈ ਅਤੇ ਫੈਕਟਰੀ ਵਿਚ ਕੰਮ ਕਰਦੇ ਤਿੰਨ ਨੌਜਵਾਨਾਂ ਦੀ ਮੌਤ ਹੋ ਗਈ। ਦੱਸਿਆ ਜਾ ਰਿਹਾ ਹੈ ਕਿ ਇਹ ਤਿੰਨੇ ਨੌਜਵਾਨ ਨਿੰਦਰ ਸਿੰਘ, ਲਖਵੀਰ ਸਿੰਘ ਅਤੇ ਵਿਜੇ ਸਿੰਘ ਪਿੰਡ ਸ਼ੇਰਗੜ੍ਹ ਦੇ ਵਸਨੀਕ ਸਨ ਅਤੇ ਇਨ੍ਹਾਂ ਦੀ ਉਮਰ 18 ਤੋਂ 20 ਸਾਲ ਦੇ ਵਿਚਕਾਰ ਦੱਸੀ ਜਾ ਰਹੀ ਹੈ, ਜਿਨ੍ਹਾਂ ਨੂੰ ਅੱਗ ਨੇ ਆਪਣੀ ਲਪੇਟ ਵਿਚ ਲੈ ਲਿਆ। ਨੌਜਵਾਨਾਂ ਦੀ ਹੋਈ ਮੌਤ ਦੇ ਕਾਰਨ ਆਸ-ਪਾਸ ਦੇ ਪਿੰਡਾਂ ਅਤੇ ਪਿੰਡ ਸ਼ੇਰਗੜ੍ਹ ਵਿਖੇ ਸੋਗ ਦੀ ਲਹਿਰ ਪਾਈ ਜਾ ਰਹੀ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ