JALANDHAR WEATHER

ਪੁਲਿਸ ਵਲੋਂ ਪੰਜ ਨਸ਼ਾ ਤਸਕਰਾਂ ਦੀ 2 ਕਰੋੜ ਤੋਂ ਵੱਧ ਦੀ ਪ੍ਰਾਪਰਟੀ ਫ਼੍ਰੀਜ਼

ਅਟਾਰੀ, 18 ਸਤੰਬਰ (ਗੁਰਦੀਪ ਸਿੰਘ ਅਟਾਰੀ / ਰਾਜਿੰਦਰ ਸਿੰਘ ਰੂਬੀ)- ਸ੍ਰੀ ਸਤਿੰਦਰ ਸਿੰਘ ਆਈ.ਪੀ.ਐਸ, ਡੀ.ਆਈ.ਜੀ ਬਾਰਡਰ ਰੇਂਜ ਵਲੋਂ ਪ੍ਰਾਪਤ ਦਿਸ਼ਾ ਨਿਰਦੇਸ਼ਾਂ ਅਨੁਸਾਰ ਸ੍ਰੀ ਚਰਨਜੀਤ ਸਿੰਘ ਆਈ.ਪੀ.ਐਸ., ਸੀਨੀਅਰ ਕਪਤਾਨ ਪੁਲਿਸ, ਜ਼ਿਲ੍ਹਾ ਅੰਮ੍ਰਿਤਸਰ ਦਿਹਾਤੀ ਦੀਆਂ ਹਦਾਇਤਾਂ ’ਤੇ ਕੰਮ ਕਰਦਿਆਂ ਡੀ.ਐਸ.ਪੀ ਅਟਾਰੀ ਦੀ ਅਗਵਾਈ ਵਿਚ ਮੁੱਖ ਅਫ਼ਸਰ ਥਾਣਾ ਘਰਿੰਡਾ ਵਲੋਂ ਇਕ ਵੱਡੀ ਸਫ਼ਲਤਾ ਹਾਸਲ ਕਰਦਿਆਂ ਐਨ.ਡੀ.ਪੀ.ਐਸ. ਐਕਟ ਤਹਿਤ ਦਰਜ ਪੰਜ ਵੱਖ-ਵੱਖ ਮੁਕੱਦਮਿਆਂ ਵਿਚ ਨਸ਼ਾ ਤਸਕਰ ਰਵੀਤਿੰਦਰ ਸਿੰਘ ਉਰਫ਼ ਰਵੀ ਪੁੱਤਰ ਰਣਧੀਰ ਸਿੰਘ ਵਾਸੀ ਧਨੌਏ ਖੁਰਦ ਥਾਣਾ ਘਰਿੰਡਾ, ਗੁਰਦੀਪ ਸਿੰਘ ਉਰਫ਼ ਚੌਂਕੀਦਾਰ ਪੁੱਤਰ ਤੇਜਾ ਸਿੰਘ ਵਾਸੀ ਨੇਸ਼ਟਾ, ਰੋਸ਼ਨ ਸਿੰਘ ਉਰਫ਼ ਰੋਸ਼ੀ ਪੁੱਤਰ ਨਿਰਮਲ ਸਿੰਘ ਵਾਸੀ ਰੋੜਾਵਾਲਾ, ਮਨਜੀਤ ਸਿੰਘ ਉਰਫ਼ ਕਾਲੂ ਪੁੱਤਰ ਸਾਹਿਬ ਸਿੰਘ ਵਾਸੀ ਧਨੌਏ ਕਲਾਂ ਅਤੇ ਧਰਮਿੰਦਰ ਸਿੰਘ ਉਰਫ਼ ਬਲਦੇਵ ਸਿੰਘ ਵਾਸੀ ਹਰਦੋ ਰਤਨ ਨੂੰ ਹੈਰੋਇੰਨ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਜਿਸ ਸੰਬੰਧੀ ਉਕਤ ਦੋਸ਼ੀਆਨ ਦੀ ਨਾਮੀ ਅਤੇ ਬੇਨਾਮੀ ਪ੍ਰਾਪਰਟੀ ਦੀ ਸ਼ਨਾਖਤ ਕਰਵਾ ਕੇ ਅਤੇ ਸੰਬੰਧਿਤ ਵਿਭਾਗ ਪਾਸੋਂ ਵੈਲਿਉਏਸ਼ਨ ਕਰਵਾਈ ਗਈ, ਜਿਸ ਦੀ ਕੁੱਲ ਕੀਮਤ 2,07,20,000/- ਰੁਪਏ ਬਣਦੀ ਹੈ ਜਿਸ ਨੂੰ ਅਧੀਨ ਧਾਰਾ 68 ਐਫ(2) ਐਨ.ਡੀ.ਪੀ.ਐਸ. ਐਕਟ ਤਹਿਤ ਫ਼੍ਰੀਜ਼ ਕਰਵਾ ਦਿੱਤਾ ਗਿਆ ਹੈ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ