ਬਾਬਾ ਫ਼ਰੀਦ ਆਗਮਨ ਪੁਰਬ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸ਼ੁਰੂ
ਫ਼ਰੀਦਕੋਟ, 19 ਸਤੰਬਰ (ਜਸਵੰਤ ਸਿੰਘ ਪੁਰਬਾ)- 12ਵੀਂ ਸਦੀ ਦੇ ਮਹਾਨ ਸੂਫ਼ੀ ਸੰਤ ਬਾਬਾ ਸ਼ੇਖ਼ ਫ਼ਰੀਦ ਜੀ ਦੀ ਯਾਦ ਵਿਚ ਬਾਬਾ ਫ਼ਰੀਦ ਆਗਮਨ ਪੁਰਬ ਅੱਜ ਸਰਬੱਤ ਦੇ ਭਲੇ ਦੀ ਅਰਦਾਸ ਨਾਲ ਸ਼ੁਰੂ ਹੋ ਗਿਆ ਹੈ। ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਪਾਠ ਦੇ ਭੋਗ ਪਾਏ ਗਏ। ਇਸ ਮੌਕੇ ਪੰਜਾਬ ਵਿਧਾਨ ਸਭਾ ਦੇ ਸਪੀਕਰ ਕੁਲਤਾਰ ਸਿੰਘ ਸੰਧਵਾਂ, ਫ਼ਰੀਦਕੋਟ ਦੇ ਵਿਧਾਇਕ ਗੁਰਦਿੱਤ ਸਿੰਘ ਸੇਖੋਂ ਤੋਂ ਇਲਾਵਾ ਜ਼ਿਲ੍ਹਾ ਪ੍ਰਸ਼ਾਸਨ, ਪੁਲਿਸ ਪ੍ਰਸ਼ਾਸਨ ਅਤੇ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਅਹੁਦੇਦਾਰ ਮੌਜੂਦ ਸਨ। ਇਸ ਮੌਕੇ ਸੰਗਤਾਂ ਨੇ ਆਪਣੀ ਹਾਜ਼ਰੀ ਲਵਾਈ।