JALANDHAR WEATHER

ਅਮਰਿੰਦਰ ਸਿੰਘ ਰਾਜਾ ਵੜਿੰਗ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਨੂੰ ਮਿਲੇ

ਸ੍ਰੀ ਮੁਕਤਸਰ ਸਾਹਿਬ, 10 ਅਕਤੂਬਰ (ਰਣਜੀਤ ਸਿੰਘ ਢਿੱਲੋਂ)- ਅੱਜ ਪੰਜਾਬ ਪ੍ਰਦੇਸ਼ ਕਾਂਗਰਸ ਕਮੇਟੀ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਸ੍ਰੀ ਮੁਕਤਸਰ ਸਾਹਿਬ ਦੇ ਜ਼ਿਲ੍ਹਾ ਪੁਲਿਸ ਮੁਖੀ ਦਫ਼ਤਰ ਵਿਖੇ ਪਹੁੰਚੇ। ਉਨ੍ਹਾਂ ਗਿੱਦੜਬਾਹਾ ਹਲਕੇ ਦੇ ਚੋਣ ਲੜਨ ਤੋਂ ਵਾਂਝੇ ਕੀਤੇ 67 ਸਰਪੰਚਾਂ ਅਤੇ ਪੰਚਾਂ ਨੂੰ ਨਾਲ ਲੈ ਕੇ ਐਸ.ਐਸ ਪੀ‌. ਨੂੰ ਦਰਖਾਸਤਾਂ ਦਿੱਤੀਆਂ ਕਿ ਵਿਰੋਧੀ ਧਿਰ ਨਾਲ ਸਾਜਬਾਜ ਹੋ ਕੇ ਨਾਮਜ਼ਦਗੀ ਪੱਤਰ ਖੁਰਦ ਖੁਰਦ ਕਰਨ ਕਰਕੇ ਡਿਪਟੀ ਕਮਿਸ਼ਨਰ ਸ੍ਰੀ ਮੁਕਤਸਰ ਸਾਹਿਬ, ਐਸ.ਡੀ.ਐਮ. ਗਿੱਦੜਬਾਹਾ ਅਤੇ ਸਹਾਇਕ ਰਿਟਰਨਿੰਗ ਅਫ਼ਸਰ ਗਿੱਦੜਬਾਹਾ ਖ਼ਿਲਾਫ਼ ਵੱਖ-ਵੱਖ ਧਰਾਵਾਂ ਤਹਿਤ ਕਾਰਵਾਈ ਕੀਤੀ ਜਾਵੇ। ਉਨ੍ਹਾਂ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕਿਹਾ ਕਿ ਭਗਵੰਤ ਮਾਨ ਸਰਕਾਰ ਨੇ ਪੰਚਾਇਤੀ ਚੋਣਾਂ ਵਿਚ ਲੋਕਤੰਤਰ ਦਾ ਘਾਣ ਕੀਤਾ ਹੈ। ਇਸ ਦਾ ਆਮ ਆਦਮੀ ਪਾਰਟੀ ਨੂੰ ਲੋਕ ਜ਼ਿਮਨੀ ਚੋਣਾਂ ਵਿਚ ਜਵਾਬ ਦੇਣਗੇ। ਉਨ੍ਹਾਂ ਕਿਹਾ ਕਿ 67 ਸਰਪੰਚਾਂ ਪੰਚਾਂ ਦੀਆਂ ਪਟੀਸ਼ਨਾਂ ਵੀ ਅੱਜ ਪੰਜਾਬ ਅਤੇ ਹਰਿਆਣਾ ਹਾਈਕੋਰਟ ਵਿਚ ਦਾਇਰ ਹੋ ਜਾਣਗੀਆਂ।

ਖ਼ਬਰ ਸ਼ੇਅਰ ਕਰੋ

 

ਤਾਜਾ ਖ਼ਬਰਾਂ

ਹੋਰ ਖ਼ਬਰਾਂ...

ਅਜੀਤ ਟੀ ਵੀ