ਹਰਿਆਣਾ 'ਚ ਕਾਂਗਰਸ ਤੇ 'ਆਪ' ਵਿਚਾਲੇ ਨਹੀਂ ਹੋਇਆ ਕੋਈ ਗੱਠਜੋੜ, 'ਆਪ' ਨੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਕੀਤੀ ਜਾਰੀ
ਚੰਡੀਗੜ੍ਹ, 9 ਸਤੰਬਰ (ਰਾਮ ਸਿੰਘ ਬਰਾੜ)-ਹਰਿਆਣਾ 'ਚ ਕਾਂਗਰਸ ਤੇ 'ਆਪ' ਵਿਚਾਲੇ ਕੋਈ ਗੱਠਜੋੜ ਨਹੀਂ ਹੈ। ਦੋਵਾਂ ਪਾਰਟੀਆਂ ਵਿਚਾਲੇ ਗੱਠਜੋੜ ਦੀ ਗੱਲਬਾਤ ਟੁੱਟਣ ਤੋਂ ਬਾਅਦ 'ਆਪ' ਨੇ 20 ਉਮੀਦਵਾਰਾਂ ਦੀ ਪਹਿਲੀ ਸੂਚੀ ਜਾਰੀ ਕਰ ਦਿੱਤੀ ਹੈ।