ਪਿੰਡ ਬਚਾਓ, ਪੰਜਾਬ ਬਚਾਓ ਕਾਫ਼ਲਾ ਮਹਿਲ ਕਲਾਂ (ਬਰਨਾਲਾ) ਪਹੁੰਚਿਆ
ਮਹਿਲ ਕਲਾਂ, 9 ਸਤੰਬਰ (ਅਵਤਾਰ ਸਿੰਘ ਅਣਖੀ)-ਗ੍ਰਾਮ ਸਭਾ ਚੇਤਨਾ ਕਾਫ਼ਲਾ ਪਿੰਡ ਬਚਾਓ, ਪੰਜਾਬ ਬਚਾਓ ਦਾ ਕਸਬਾ ਮਹਿਲ ਕਲਾਂ ਪਹੁੰਚਣ ਉਤੇ ਨਿੱਘਾ ਸਵਾਗਤ ਕੀਤਾ ਗਿਆ। ਇਸ ਦੌਰਾਨ ਬੋਲਦਿਆਂ ਗਿਆਨੀ ਕੇਵਲ ਸਿੰਘ ਸਾਬਕਾ ਜਥੇਦਾਰ ਤਖਤ ਸ੍ਰੀ ਦਮਦਮਾ ਸਾਹਿਬ ਨੇ ਗ੍ਰਾਮ ਸਭਾ ਅਤੇ ਨਰੇਗਾ ਦੇ ਅਧਿਕਾਰਾਂ ਬਾਰੇ ਵਿਸਥਾਰ ਸਹਿਤ ਜਾਣਕਾਰੀ ਦਿੰਦਿਆਂ ਪੰਚਾਇਤੀ ਚੋਣਾਂ 'ਚ ਸਾਫ-ਸੁਥਰੇ ਅਕਸ ਵਾਲੇ ਲੋਕਾਂ ਨੂੰ ਅੱਗੇ ਲਿਆਉਣ ਅਤੇ ਚੋਣਾਂ ਵਿਚ ਸਰਬਸੰਮਤੀ ਕਰਨ ਦੀ ਲੋੜ ਉਤੇ ਜ਼ੋਰ ਦਿੱਤਾ।