ਵਕੀਲ ਦੀ ਪਤਨੀ ਨੇ ਕੀਤੀ ਆਤਮ ਹੱਤਿਆ
ਜਗਰਾਉਂ ,9 ਸਤੰਬਰ ( ਕੁਲਦੀਪ ਸਿੰਘ ਲੋਹਟ) - ਜਗਰਾਉਂ ਦੇ ਕੱਚਾ ਮਲਕ ਰੋਡ ਸਥਿਤ ਇਕ ਵਕੀਲ ਦੀ ਪਤਨੀ ਵਲੋਂ ਫਾਹਾ ਲੈ ਕੇ ਆਤਮ ਹੱਤਿਆ ਕਰ ਲਈ ਹੈ।ਮ੍ਰਿਤਕ ਔਰਤ ਦੀ ਪਹਿਚਾਣ ਹਰਪ੍ਰੀਤ ਕੌਰ (39) ਪਤਨੀ ਅਵਨਿੰਦਰ ਸਿੰਘ ਵਜੋਂ ਹੋਈ ਹੈ। ਇਸ ਸੰਬੰਧੀ ਥਾਣਾ ਸਿਟੀ ਦੇ ਐਸ.ਐੱਚ.ਓ. ਅੰਮ੍ਰਿਤਪਾਲ ਸਿੰਘ ਨੇ ਦੱਸਿਆ ਕਿ ਮ੍ਰਿਤਕਾ ਦੇ ਪਰਿਵਾਰਕ ਮੈਂਬਰਾਂ ਦੇ ਬਿਆਨਾਂ 'ਤੇ ਮਾਮਲਾ ਦਰਜ ਕਰ ਲਿਆ ਹੈ।