ਮੰਕੀਪਾਕਸ ਬਾਰੇ ਸਿਹਤ ਮਾਹਿਰਾਂ ਦੀ ਰਾਏ - ਘਬਰਾਉਣ ਦੀ ਲੋੜ ਨਹੀਂ
ਨਵੀਂ ਦਿੱਲੀ, 9 ਸਤੰਬਰ- ਦੇਸ਼ ਵਿਚ ਮੰਕੀਪਾਕਸ ਦੀ ਲਾਗ ਦਾ ਇਕ ਸ਼ੱਕੀ ਮਾਮਲਾ ਸਾਹਮਣੇ ਆਉਣ ਤੋਂ ਬਾਅਦ, ਸਿਹਤ ਮਾਹਿਰਾਂ ਨੇ ਕਿਹਾ ਕਿ ਘਬਰਾਉਣ ਦੀ ਕੋਈ ਲੋੜ ਨਹੀਂ ਹੈ, ਕਿਉਂਕਿ ਮੰਕੀਪਾਕਸ ਵਾਇਰਸ ਦੇ ਮਹਾਂਮਾਰੀ ਦਾ ਰੂਪ ਧਾਰਨ ਕਰਨ ਦੀ ਸੰਭਾਵਨਾ ਬਹੁਤ ਘੱਟ ਹੈ।